iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਗੁਆਂਢੀ ਦੇਸ਼ ਦੀ ਨਾਪਾਕ ਹਰਕਤ; ਸ਼ਹੀਦ ਭਗਤ ਸਿੰਘ ਨੂੰ ਦੱਸਿਆ ਅੱਤਵਾਦੀ!

ਗੁਆਂਢੀ ਦੇਸ਼ ਦੀ ਨਾਪਾਕ ਹਰਕਤ; ਸ਼ਹੀਦ ਭਗਤ ਸਿੰਘ ਨੂੰ ਦੱਸਿਆ ਅੱਤਵਾਦੀ!

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਲਾਹੌਰ: ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ ਦੇ ਨਾਂ ’ਤੇ ਲਾਹੌਰ ਸ਼ਹਿਰ ਦੇ ਸ਼ਾਦਮਾਨ ਚੌਕ ਦਾ ਨਾਂ ਬਦਲਣ ਦੀ ਯੋਜਨਾ ਰੱਦ ਕਰ ਦਿੱਤੀ ਗਈ ਹੈ। ਇੱਥੇ ਭਗਤ ਸਿੰਘ ਦਾ ਬੁੱਤ ਲਾਇਆ ਜਾਣਾ ਸੀ ਪਰ ਹੁਣ ਨਹੀਂ ਲਾਇਆ ਜਾਵੇਗਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਇਹ ਜਾਣਕਾਰੀ ਹਾਈ ਕੋਰਟ ਨੂੰ ਦਿੱਤੀ ਹੈ।ਭਗਤ ਲਾਹੌਰ ਹਾਈ ਕੋਰਟ ਨੂੰ ਸ਼ੁੱਕਰਵਾਰ ਨੂੰ ਇਹ ਸਪੱਸ਼ਟੀਕਰਨ ਦਿੰਦੇ ਹੋਏ ਅਸਿਸਟੈਂਟ ਐਡਵੋਕੇਟ ਜਨਰਲ ਅਸਗ਼ਰ ਲੇਘਾਰੀ ਨੇ ਕ੍ਰਾਂਤੀਕਾਰੀ ਭਗਤ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਾਏ ਹਨ। ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਨ ਵਾਲੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਦੇ ਜਵਾਬ ’ਚ ਲਾਹੌਰ ਮੈਟ੍ਰੋਪਾਲਿਟਨ ਕਾਰੋਪੋਰੇਸ਼ਨ ’ਚ ਰਿਟਾਇਰਡ ਪਾਕਿਸਤਾਨੀ ਫ਼ੌਜੀ ਕੋਮੋਡੋਰ ਤਾਰਿਕ ਮਜੀਦ ਨੇ ਕਿਹਾ ਹੈ ਕਿ ਸ਼ਾਦਮਾਨ ਚੌਕ ’ਤੇ ਭਗਤ ਸਿੰਘ ਦਾ ਬੁੱਤ ਨਹੀਂ ਲਾਇਆ ਜਾ ਸਕਦਾ ਤੇ ਚੌਕ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਨਹੀਂ ਰੱਖਿਆ ਜਾ ਸਕਦਾ ਕਿਉੰਕਿ ਭਗਤ ਸਿੰਘ ਇਨਕਲਾਬੀ ਨਹੀਂ ਸਗੋਂ ਅਪਰਾਧੀ ਸਨ। ਮਜੀਦ ਨੇ ਦਾਅਵਾ ਕੀਤਾ ਕਿ ਭਗਤ ਸਿੰਘ ਇੰਤਹਾਪਸੰਦ ਸਨ ਤੇ ਉਨ੍ਹਾਂ ਨੇ ਬ੍ਰਿਟਿਸ਼ ਅਧਿਕਾਰੀ ਦਾ ਕਤਲ ਕਰ ਦਿੱਤਾ ਸੀ, ਇਸੇ ਲਈ ਉਨ੍ਹਾਂ ਨੂੰ ਤੇ ਦੋ ਸਾਥੀਆਂ ਨੂੰ ਅੰਗਰੇਜ਼ ਸਰਕਾਰ ਨੇ ਫਾਂਸੀ ਦਿੱਤੀ ਸੀ। ਦੱਸਣਯੋਗ ਹੈ ਕਿ ਲਾਹੌਰ ਹਾਈ ਕੋਰਟ ਨੇ 2018 ਵਿਚ ਸਰਕਾਰ ਨੂੰ ਸ਼ਾਦਮਾਨ ਚੌਕ ਦਾ ਨਾਂ ਬਦਲਣ ਹੁਕਮ ਕੀਤਾ ਸੀ ਜਿੱਥੇ 23 ਮਾਰਚ 1931 ਨੂੰ ਆਜ਼ਾਦੀ ਦੇ ਪਰਵਾਨੇ ਭਗਤ ਸਿੰਘ ਨੂੰ ਫਾਂਸੀ ਦਿੱਤੀ ਗਈ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਵਿਆਹੁਤਾ ਔਰਤ ‘ਤੇ ਤੇਜ਼ਾਬੀ ਹਮਲਾ, ਦੋਸ਼ੀ ਮੌਕੇ ਤੋਂ ਫਰਾਰ

ਲੁਧਿਆਣਾ ਦੇ ਦੁਗਰੀ ਇਲਾਕੇ ਵਿੱਚ ਸੋਮਵਾਰ ਦੁਪਹਿਰ ਇੱਕ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਬਾਈਕ ਸਵਾਰ ਇਕ ਨੌਜਵਾਨ ਨੇ ਵਿਆਹੁਤਾ ਔਰਤ ਦੇ ਚਿਹਰੇ 'ਤੇ...

You cannot copy content of this page