Buland kesari ;- ਕਮਿਸ਼ਨਰੇਟ ਪੁਲੀਸ ਨੇ ਜਲੰਧਰ ਦੇ ਪਿੰਡ ਫੋਲੜੀਵਾਲ ਦੇ ਬਾਹਰਵਾਰ ਮੁਕਾਬਲੇ ਮਗਰੋਂ ਕਥਿਤ ਲੰਡਾ ਗਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਵਿੱਚੋਂ ਸੱਤ ਹਥਿਆਰ, ਛੇ ਮੈਗਜ਼ੀਨ ਤੇ ਛੇ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਹਿਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ।
ਕਤਲ ਤੇ ਇਰਾਦਾ ਕਤਲ ਸਣੇ ਕਈ ਅਪਰਾਧਾਂ ’ਚ ਲੋੜੀਂਦੇ ਸਨ ਮੁਲਜ਼ਮ
ਪੁਲੀਸ ਕਮਿਸ਼ਨਰੇਟ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜਬਰੀ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਦੇਣ ਅਤੇ ਅਪਰਾਧਕ ਸੰਗਠਨਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਸਨ। ਸਵਪਨ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ’ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਖਮੀ ਗੈਂਗਸਟਰ ਅਤੇ ਪੁਲੀਸ ਅਧਿਕਾਰੀ ਦਾ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.