Buland kesari ;- ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਅਹਿਮ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਭਾਜਪਾ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਐੱਮਐਸਪੀ ਇਕੋ-ਇਕ ਸਾਧਨ ਹੈ ਜਿਸ ਨਾਲ ਕਿਸਾਨੀ ਨੂੰ ਬਚਾਇਆ ਜਾ ਸਕਦਾ ਹੈ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕੱਲ੍ਹ ਤੋਂ 111 ਕਿਸਾਨ ਮਰਨ ਵਰਤ ਉੱਤੇ ਬੈਠਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨ ਵਰਤ ਦਪੁਹਿਰ 2 ਵਜੇ ਤੋਂ ਸ਼ੁਰੂ ਹੋਵੇਗਾ। ਇਸ ਮੌਕੇ ਕਿਸਾਨ ਆਗੂ ਸਿਰਫ ਪਾਣੀ ਪੀਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਰੀਆਂ ਮੰਗਾਂ ਨਹੀਂ ਮੰਨਦੀ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ 111 ਕਿਸਾਨ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਜਥੇ ਵਿੱਚ ਕਿਸਾਨ ਆਗੂ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪ੍ਰਦਰਸ਼ਨ ਸ਼ਾਤਮਈ ਢੰਗ ਨਾਲ ਹੋਵੇਗਾ।
ਕਿਸਾਨ ਆਗੂ ਨੇ ਕਿਹਾ ਹੈ ਕਿ ਅਸੀਂ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਨਾ ਕਿਸੇ ਰੂਪ ਵਿੱਚ ਅੰਦੋਲਨ ਦਾ ਹਿੱਸਾ ਬਣੋ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.