iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਵਾਇਆ, MSP ਅਤੇ...

ਪੰਜਾਬ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਵਾਇਆ, MSP ਅਤੇ ਹੋਰ ਮੰਗਾਂ ਲਈ ਚੱਲ ਰਹੇ ਕਿਸਾਨਾਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਈਆਂ ਪਹਿਲਾਂ ਜੀਰਕਪੂਰ ਤੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਬਾਰਡਰਾਂ ਤੇ ਕਿਸਾਨਾਂ ਨੂੰ ਡਿਟੇਨ ਕੀਤਾ ਗਿਆ। ਪੁਲਿਸ ਨੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ।

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਟੈਂਟ ਪੁਲਿਸ ਵੱਲੋਂ ਹਟਾ ਦਿੱਤੇ ਗਏ ਹਨ। ਪੰਜਾਬ ਵਿੱਚ ਖਨੌਰੀ ਅਤੇ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਪੁਲਿਸ ਨੇ ਜਬਰੀ ਚੁੱਕ ਲਿਆ ਹੈ। ਇਸ ਦੇ ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਪੰਜਾਬ ਪੁਲਿਸ ਵੱਲੋਂ ਹਿਰਾਸਤ ‘ਚ ਲਏ ਗਏ ਸਾਰੇ ਕਿਸਾਨ ਆਗੂਆਂ ਨੂੰ ਬਹਾਦਰਗੜ੍ਹ ਕਮਾਂਡੋ ਸੈਂਟਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਨੂੰ ਖਾਲੀ ਕਰਵਾਉਣ ਲਈ ਕੀਤੀ ਹੈ।

ਤੁਹਾਨੂੰ ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ। ਪਰ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਪਲੇਟਫਾਰਮ ਤੋਂ ਪੱਖੇ ਵੀ ਹਟਾ ਦਿੱਤੇ ਗਏ ਹਨ। ਦਰਅਸਲ ਇੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਇੱਥੇ ਹੜਤਾਲ ’ਤੇ ਬੈਠੇ ਸਨ। ਧਰਨਾਕਾਰੀ ਕਿਸਾਨਾਂ ਨੂੰ ਮੌਕੇ ਤੋਂ ਹਟਾਇਆ ਗਿਆ ਹੈ। ਪੰਜਾਬ-ਹਰਿਆਣਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਸ਼ੈਲਟਰਾਂ ਨੂੰ ਹਟਾਉਣ ਲਈ ਪੰਜਾਬ ਪੁਲਿਸ ਨੇ ਬੁਲਡੋਜ਼ਰ ਅਤੇ JCB ਮਸ਼ੀਨਾਂ ਦੀ ਵਰਤੋਂ ਕੀਤੀ, ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ।

ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਅੱਜ ਕੇਂਦਰੀ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਧਰਨੇ ਵਾਲੇ ਸਥਾਨਾਂ ਵੱਲ ਜਾ ਰਹੇ ਸਨ ਤਾਂ ਪੰਜਾਬ ਪੁਲਿਸ ਨੇ ਮੁਹਾਲੀ ਵਿੱਚ ਹਿਰਾਸਤ ਵਿੱਚ ਲੈ ਲਿਆ। ਮੀਟਿੰਗ ਤੋਂ ਬਾਅਦ ਜਦੋਂ ਕਿਸਾਨ ਆਗੂ ਚੰਡੀਗੜ੍ਹ ਤੋਂ ਮੁਹਾਲੀ ਵਿੱਚ ਦਾਖ਼ਲ ਹੋਏ ਤਾਂ ਪੁਲਿਸ ਨੇ ਇਹ ਕਾਰਵਾਈ ਕੀਤੀ। ਕਿਸਾਨਾਂ ਨੂੰ ਆਪਣੀ ਮੰਜ਼ਿਲ ਵੱਲ ਵਧਣ ਤੋਂ ਰੋਕਣ ਲਈ ਮੁਹਾਲੀ ਵਿੱਚ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਫ਼ਸਲਾਂ ਦੇ MSP ਦੀ ਕਾਨੂੰਨੀ ਗਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋਈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹੋਰ ਮੰਤਰੀਆਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ। ਪਰ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਤੈਅ ਕੀਤੀ ਗਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

You cannot copy content of this page