iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਨਾਭਾ ਬਲਾਕ ਦੇ ਪਿੰਡ ਦੁਲੱਦੀ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ,...

ਨਾਭਾ ਬਲਾਕ ਦੇ ਪਿੰਡ ਦੁਲੱਦੀ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ, ਪੁਲਿਸ ਨੇ ਉਪਰਾਲੇ ਦੀ ਕੀਤੀ ਸ਼ਲਾਘਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ ਅਤੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਮਤੇ ਪਾਏ ਜਾ ਰਹੇ ਤਾਂ ਜੋ ਪਿੰਡ ਨਸ਼ਾ ਮੁਕਤ ਹੋ ਸਕੇ। ਇਸ ਮੁਹਿੰਮ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਕਿ ਜੇਕਰ ਕੋਈ ਵੀ ਪਿੰਡ ਦਾ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਤਸਕਰੀ ਵਿੱਚ ਫੜਿਆ ਜਾਵੇਗਾ ਤਾਂ ਪਿੰਡ ਵਾਸੀ ਉਸਦੀ ਜਮਾਨਤ ਨਹੀਂ ਕਰਾਵੇਗਾ ਅਤੇ ਨਾ ਹੀ ਉਸ ਦੀ ਕੋਈ ਮਦਦ ਕਰਨਗੇ।

ਪੰਚਾਇਤ

ਨਾਭਾ ਬਲਾਕ ਦੇ ਪਿੰਡ ਦੁਲੱਦੀ ਦੇ ਸਰਪੰਚ ਗੁਰਜੰਟ ਸਿੰਘ ਅਤੇ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ। ਦੂਜੇ ਪਾਸੇ ਪਿੰਡ ਵਾਸੀਆਂ ਨੂੰ ਪੁਲਿਸ ਨੇ ਵੀ ਭਰੋਸਾ ਦਿੱਤਾ ਕੀ ਨਸ਼ਾ ਤਸਕਰਾਂ ਦੇ ਖਿਲਾਫ ਪੁਲਿਸ ਸਖਤ ਕਾਰਵਾਈ ਕਰੇਗੀ ਅਤੇ ਇਕੱਲੀ ਪੁਲਿਸ ਕੁਝ ਨਹੀਂ ਕਰ ਸਕਦੀ ਲੋਕ ਵੀ ਪੁਲਿਸ ਦਾ ਸਾਥ ਦੇਣ। ਨਾਭਾ ਪੁਲਿਸ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ।

ਮੌਕੇ ਤੇ ਨਾਭਾ ਸਦਰ ਥਾਣਾ ਦੀ ਸਬ ਇੰਸਪੈਕਟਰ ਨਵਦੀਪ ਕੌਰ ਚਹਿਲ ਨੇ ਕਿਹਾ ਕਿ ਪਿੰਡ ਵੱਲੋਂ ਜੋ ਇਹ ਇਹ ਮਤਾ ਪਾਇਆ ਗਿਆ ਇਹ ਨਸ਼ਾ ਤਸਕਰਾਂ ਦੇ ਖਿਲਾਫ਼ ਪਾਇਆ ਗਿਆ ਹੈ, ਜੋ ਕਿ ਬਹੁਤ ਵੱਡਾ ਸ਼ਲਾਘਾਯੋਗ ਕਦਮ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਨਸ਼ਿਆਂ ਦੇ ਖਿਲਾਫ਼ ਵੱਡੀ ਮੁਹਿੰਮ ਛੇੜੀ ਗਈ ਹੈ। ਜੇਕਰ ਪਿੰਡ ਵਾਸੀ ਹੀ ਆਪਣੇ ਪੱਧਰ ਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਇਹ ਉਪਰਾਲਾ ਕਰਨ ਲੱਗ ਜਾਣ ਤਾਂ ਆਉਣ ਵਾਲੇ ਸਮੇਂ ਵਿੱਚ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ। ਕਿਉਂਕਿ ਪੁਲਿਸ ਇਕੱਲੀ ਕੁਝ ਨਹੀਂ ਕਰ ਸਕਦੀ ਅਤੇ ਲੋਕਾਂ ਨੂੰ ਪੁਲਿਸ ਦੇ ਨਾਲ ਜੁੜਨਾ ਪਵੇਗਾ ਤਾਂ ਹੀ ਨਸ਼ਾ ਖਤਮ ਹੋ ਸਕੇਗਾ।

ਇਸ ਮੌਕੇ ਤੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਦੁਲੱਦੀ ਨੇ ਕਿਹਾ ਕਿ ਸਾਡੀ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ ਕਿ ਜੇਕਰ ਕੋਈ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਜਾਂ ਉਸ ਦੀ ਮਦਦ ਕਰਦਾ ਫੜਿਆ ਗਿਆ ਤਾਂ ਪਿੰਡ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਜਾਵੇਗੀ ਅਤੇ ਹੀ ਨਾ ਹੀ ਜਮਾਨਤ ਲਈ ਜਾਵੇਗੀ। ਇਸ ਮੌਕੇ ਤੇ ਪਿੰਡ ਵਾਸੀ ਅਤੇ ਪਿੰਡ ਦੀ ਪੰਚਾਇਤ ਨੇ ਕਿਹਾ ਕਿ ਜੋ ਇਹ ਮਤਾ ਪਾਇਆ ਗਿਆ ਹੈ ਇਹ ਹੀ ਪਿੰਡ ਦੀ ਪੰਚਾਇਤ ਦਾ ਬਹੁਤ ਹੀ ਵੱਡਾ ਕਦਮ ਹੈ ਕਿਉਂਕਿ ਜੇਕਰ ਪਿੰਡ ਦੀਆਂ ਪੰਚਾਇਤਾਂ ਅੱਗੇ ਹੋ ਕੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਮਤਾ ਪਾਉਣਗੀਆਂ ਤਾਂ ਹੀ ਪੰਜਾਬ ਵਿੱਚੋਂ ਨਸ਼ਾ ਮੁਕਤ ਹੋ ਸਕੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਮੰਦਭਾਗੀ ਖ਼ਬਰ! ਪੰਜਾਬ ਦੇ ਪਾਇਲਟ ਦੀ ਜਹਾਜ਼ ਹਾਦਸੇ ‘ਚ ਮੌਤ, ਸੋਗ ‘ਚ ਡੁੱਬਾ ਸ਼ਹਿਰ

Buland kesari/Plane Accident Amritsar Pilot Death; ਅੰਮ੍ਰਿਤਸਰ ਦੇ ਇੱਕ ਪਾਇਲਟ ਦੀ ਦੁਖਦਾਈ ਮੌਤ ਨੇ ਪੂਰੇ ਪੰਜਾਬ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ। ਸੋਮਵਾਰ ਦੇਰ ਸ਼ਾਮ...

You cannot copy content of this page