iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ...

ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ ਵਿੱਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ ਸਮਰਾਲਾ ਪੁਲਿਸ ਦੇ SHO ਨਾਲ ਝੜਪ ਹੋ ਗਈ।ਸਮਰਾਲਾ

ਇਸ ਦੌਰਾਨ ਦੋਸ਼ੀਆਂ ਵੱਲੋਂ ਬਰਾਮਦਗੀ ਕਰਵਾਈ ਗਈ ਰਿਵਾਲਵਰ ਪੁਲਿਸ ਦੇ SHO ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਮੁਲਜ਼ਮ ਸਤਨਾਮ ਸਿੰਘ ਦੇ ਪੈਰ ‘ਤੇ ਗੋਲੀ ਲੱਗ ਗਈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਸ ਝੜਪ ਦੌਰਾਨ ਸਮਰਾਲਾ ਪੁਲਿਸ ਦੇ SHO ਦੇ ਵੀ ਸੱਟਾਂ ਲੱਗੀਆਂ ਹਨ। ਜ਼ਖਮੀ ਮੁਲਜ਼ਮ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਪੁਲਿਸ ਜਿਲੇ ਖੰਨਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ।

ਇਸ ਸਬੰਧ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਪਵਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਸਮਰਾਲਾ ਦੇ ਪਿੰਡ ਦਿਆਲਪੁਰਾ ਕੋਲ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰਿਆਂ ਨੇ ਤਿੰਨ ਪ੍ਰਵਾਸੀ ਮਜ਼ਦੂਰਾਂ ਉੱਪਰ ਗੋਲੀਆਂ ਚਲਾ, ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਸਨ ਅਤੇ ਇੱਕ ਪ੍ਰਵਾਸੀ ਮਜ਼ਦੂਰ ਤੇ ਦੋ ਗੋਲੀਆਂ ਵੱਖੀ ਵਿੱਚ ਲੱਗੀਆਂ ਸਨ ਜੋ ਚੰਡੀਗੜ੍ਹ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

ਇਸ ਸੰਬੰਧ ਵਿੱਚ ਸਮਰਾਲਾ ਪੁਲਿਸ ਜਿਲ੍ਹਾ ਖੰਨਾ ਦੇ SSP ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵੱਖਰੀ-ਵੱਖਰੀ ਕੁਝ ਟੀਮਾਂ ਬਣਾਈਆਂ ਗਈਆਂ ਸਨ, ਜਿਨਾਂ ਵੱਲੋਂ ਗੰਭੀਰਤਾ ਨਾਲ ਪੁੱਛ ਗਿੱਛ ਚੱਲ ਰਹੀ ਸੀ। ਇਸ ਸੰਬੰਧ ਵਿੱਚ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨਾਂ ਦੀ ਉਮਰ 19 ਤੋਂ 20 ਸਾਲ ਹੈ ਅਤੇ ਇੱਕ ਦੋਸ਼ੀ ਸੌਹਾਣਾ ਦੀ ਛੱਪੜੀ ਵਿੱਚ ਰਹਿਣ ਵਾਲਾ ਸੀ ਅਤੇ ਇੱਕ ਅੰਮ੍ਰਿਤਸਰ ਦੇ ਕੋਲ ਦਾ ਵਾਸੀ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना के सेल्समैन की हादसे में मौत:ब्रेड कंपनी में करता था काम, हरियाणा के यमुनानगर में गार्डर लदे ट्राले से टक्कर, छाती में गंभीर...

Buland kesari/पंजाब के लुधियाना के रहने वाले व्यक्ति की हरियाणा यमुनानगर में सड़क हादसे दौरान मौत हो गई। मरने वाला व्यक्ति चंडीगढ़ रोड स्थित...

You cannot copy content of this page