Arvind Kejriwal’s Daughter Engagement: ਹਰਸ਼ਿਤਾ ਅਗਰਵਾਲ ਨੇ ਆਈਆਈਟੀ ਤੋਂ ਪੜ੍ਹਾਈ ਕੀਤੀ ਹੈ। ਉਹ ਚੋਣ ਪ੍ਰਚਾਰ ਦੌਰਾਨ ਵੀ ਦੇਖੀ ਗਈ ਸੀ। ਅਰਵਿੰਦ ਕੇਜਰੀਵਾਲ ਦੇ ਦੋ ਬੱਚੇ ਹਨ, ਇੱਕ ਪੁੱਤਰ ਅਤੇ ਇੱਕ ਧੀ।
Arvind Kejriwal and Bhagwant Mann Dances: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਅਤੇ ਸੰਭਵ ਜੈਨ ਦਾ ਅੱਜ ਵਿਆਹ ਹੋ ਰਿਹਾ ਹੈ।
17 ਅਪ੍ਰੈਲ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਹਿੰਦੀ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ। ਇਸ ਵਿੱਚ ਸਿਰਫ਼ ਸੀਮਤ ਲੋਕਾਂ ਨੇ ਹੀ ਹਿੱਸਾ ਲਿਆ, ਜਿਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਾਮਲ ਰਹੇ। ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਅਤੇ ਸੰਭਵ ਜੈਨ ਦਾ ਵਿਆਹ 18 ਅਪ੍ਰੈਲ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਇਆ। ਹਰਸ਼ਿਤਾ ਕੇਜਰੀਵਾਲ ਅਤੇ ਸੰਭਵ ਜੈਨ ਦਾ ਰਿਸੈਪਸ਼ਨ ਪ੍ਰੋਗਰਾਮ 20 ਅਪ੍ਰੈਲ ਨੂੰ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਨਾਲ ਭੰਗੜਾ ਪਾਉਂਦੇ ਨਜ਼ਰ ਆਏ। ਮੀਡੀਆ ਰਿਪੋਰਟਾਂ ਮੁਤਾਬਕ ਹਰਸ਼ਿਤਾ ਕੇਜਰੀਵਾਲ ਦੀ ਮੰਗਣੀ ਸੰਭਵ ਜੈਨ ਨਾਲ ਹੋ ਗਈ। ਇਹ ਮੰਗਣੀ ਸਮਾਰੋਹ ਪੂਰੀ ਤਰ੍ਹਾਂ ਨਿੱਜੀ ਸੀ।
ਇਸ ਵਿੱਚ ਸਿਰਫ਼ ਪਰਿਵਾਰ, ਨਜ਼ਦੀਕੀ ਰਿਸ਼ਤੇਦਾਰ, ਦੋਸਤ ਅਤੇ ਆਮ ਆਦਮੀ ਪਾਰਟੀ ਦੇ ਚੋਣਵੇਂ ਆਗੂ ਮੌਜੂਦ ਸਨ। ਦਿੱਲੀ ਦੇ ਸੀਨੀਅਰ ‘ਆਪ’ ਆਗੂਆਂ ਦੇ ਨਾਲ, ਪੰਜਾਬ ਦੇ ਕਈ ਮੰਤਰੀ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਅੱਜ ਕਪੂਰਥਲਾ ਹਾਊਸ ਵਿਖੇ ਸਮਾਗਮ
ਮੰਗਣੀ ਤੋਂ ਬਾਅਦ, ਸ਼ੁੱਕਰਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਇੱਕ ਹੋਰ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਵਿਆਹ ਨੂੰ ਵੀ ਨਿੱਜੀ ਰੱਖਿਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਡਾਂਸ ਵੀਡੀਓ ਵਾਇਰਲ ਹੋਏ ਹਨ, ਜਿਸ ਵਿੱਚ ਕੇਜਰੀਵਾਲ ਜੋੜਾ ਅਤੇ ਭਗਵੰਤ ਮਾਨ ਜੋ
ੜਾ ਸਟੇਜ ‘ਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.










