iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪਾਤੜਾਂ ਨੂੰ ਜਲਦ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ ਦਵੇਗੀ ਸਰਕਾਰ, ਸੂਬੇ...

ਪਾਤੜਾਂ ਨੂੰ ਜਲਦ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ ਦਵੇਗੀ ਸਰਕਾਰ, ਸੂਬੇ ਦੀਆਂ ਸੜਕਾਂ ਲਈ ਕਰੋੜਾਂ ਰੁਪਏ ਮਨਜ਼ੂਰ

Date:

National News

Buland kesari ;- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਮੌਜੂਦ ਰਹੇ।ਪਾਤੜਾਂ ਨੂੰ ਜਲਦ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ ਦਵੇਗੀ ਸਰਕਾਰ, ਸੂਬੇ ਦੀਆਂ ਸੜਕਾਂ ਲਈ ਕਰੋੜਾਂ ਰੁਪਏ ਮਨਜ਼ੂਰ

ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਤੜਾਂ ਇਲਾਕੇ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਬਹੁਤ ਜਲਦ ਇਲਾਕਾ ਨਿਵਾਸੀਆਂ ਨੂੰ ਮਾਡਲ ਅਨਾਜ ਮੰਡੀ ਮਿਲੇਗੀ।

iTree Network Solutions +91-8699235413

ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀ ਇਹ ਮੰਗ ਬਹੁਤ ਜੋਰਦਾਰ ਢੰਗ ਨਾਲ ਉਠਾਈ ਹੈ, ਜਿਸ ਨੂੰ ਮੰਨ ਲਿਆ ਗਿਆ ਹੈ ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪਿਛਲੇ ਨੁਮਾਇੰਦਿਆਂ ਤੇ ਸਰਕਾਰਾਂ ਨੇ ਇਸ ਇਲਾਕੇ ਦੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ।

ਦਿਹਾਤੀ ਖੇਤਰਾਂ ਦੀਆਂ ਸੜਕਾਂ ਦੇ ਨਿਰਮਾਣ ਲਈ 3500 ਕਰੋੜ ਰੁਪਏ ਮਨਜ਼ੂਰ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 7000 ਕਰੋੜ ਰੁਪਏ ਦਿਹਾਤੀ ਵਿਕਾਸ ਫੰਡ ਨੂੰ ਗ਼ੈਰਕਾਨੂੰਨੀ ਤੌਰ ‘ਤੇ ਨੱਪਿਆ ਹੋਇਆ ਹੈ ਜਿਸ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਦਿਹਾਤੀ ਖੇਤਰਾਂ ਦੀਆਂ ਸੜਕਾਂ ਦੇ ਨਿਰਮਾਣ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

“ਇਹ ਵੀ ਪੜ੍ਹੋ”

ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਬਣੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਸਲਾਹ ਦਿੱਤੀ ਕਿ ਉਹ ਜੇਕਰ ਪਰਮਾਤਮਾ ਦਾ ਓਟ ਆਸਰਾ ਲੈ ਕੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤਾਂ ਤਰੱਕੀ ਉਨ੍ਹਾਂ ਦੇ ਕਦਮ ਛੂਹੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਆਗੂਆਂ ਤੇ ਵਰਕਰਾਂ ਨੂੰ ਹੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜਿੰਮੇਵਾਰੀ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਸਬੰਧਤ ਧਿਰਾਂ ਨਾਲ ਜੁੜੀ ਹੋਈ ਅਹਿਮ ਜਿੰਮੇਵਾਰੀ ਹੈ।

iTree Network Solutions +91-8699235413
iTree Network Solutions +91-8699235413
iTree Network Solutions +91-8699235413

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਹੈ।

ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਖੁਡੀਆਂ, ਵਿਧਾਇਕ ਕੁਲਵੰਤ ਸਿੰਘ ਸਮੇਤ ਹੋਰਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page