Buland kesari ;- ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀ ਤੋਂ ਬਾਅਦ ਅਤੇ ਛੁੱਟੀਆਂ ਵਾਲੇ ਦਿਨ ਵੀ ਮੋਬਾਈਲ ਫੋਨ ‘ਤੇ ਉਪਲਬਧ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਦਫ਼ਤਰੀ ਕੰਮ ਵਿੱਚ ਦੇਰੀ ਅਤੇ ਜਨਤਕ ਕੰਮਾਂ ਵਿੱਚ ਰੁਕਾਵਟ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ।

ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।
“ਇਹ ਵੀ ਪੜ੍ਹੋ”
ਹੁਕਮ ਵਿੱਚ ਕਿਹਾ ਗਿਆ ਹੈ ਕਿ ਕਈ ਵਾਰ ਅਧਿਕਾਰੀ ਡਿਊਟੀ ਤੋਂ ਬਾਅਦ ਜਾਂ ਛੁੱਟੀਆਂ ਵਾਲੇ ਦਿਨ ਆਪਣੇ ਮੋਬਾਈਲ ਫੋਨ ਬੰਦ ਕਰ ਦਿੰਦੇ ਹਨ ਜਾਂ ਨੈੱਟਵਰਕ ਕਵਰੇਜ ਤੋਂ ਬਾਹਰ ਰਹਿੰਦੇ ਹਨ। ਇਸ ਨਾਲ ਪ੍ਰਸ਼ਾਸਕੀ ਕੰਮ ਵਿੱਚ ਦੇਰੀ ਹੁੰਦੀ ਹੈ ਅਤੇ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਉਪਲਬਧ ਨਹੀਂ ਹੁੰਦੀਆਂ। ਸਰਕਾਰ ਨੇ ਇਸਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਅਧਿਕਾਰੀਆਂ ਦੀ ਨਿਰੰਤਰ ਉਪਲਬਧਤਾ ਨੂੰ ਲਾਜ਼ਮੀ ਬਣਾਇਆ ਹੈ।
ਪ੍ਰਸੋਨਲ ਵਿਭਾਗ ਨੇ ਸਾਰੇ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿੱਚ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਜੇਕਰ ਅਧਿਕਾਰੀ ਆਪਣੇ ਮੋਬਾਈਲ ਫੋਨ ਬੰਦ ਕਰ ਦਿੰਦੇ ਹਨ ਜਾਂ ਉਪਲਬਧ ਨਹੀਂ ਹੁੰਦੇ ਤਾਂ ਜਵਾਬਦੇਹੀ ਤੈਅ ਕੀਤੀ ਜਾ ਸਕਦੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







