Buland kesari ;- ਮਾਮਲਾ ਸਮਰਾਲਾ, ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਲੁਹਾਰੀਆਂ ਦਾ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤਰ ‘ਤੇ ਹਮਲਾ ਕਰ ਦਿੱਤਾ। ਹਮਲੇ ‘ਚ ਜਗਦੀਪ ਸਿੰਘ ਅਤੇ ਉਸਦੇ ਪਿਤਾ ਮਲਕੀਤ ਸਿੰਘ ਜਖ਼ਮੀ ਹੋਏ। ਜਿਨ੍ਹਾਂ ਦਾ ਇਲਾਜ਼ ਸਮਰਾਲਾ ਹਸਪਤਾਲ ਵਿਖੇ ਚਲ ਰਿਹਾ ਹੈ।
ਮਲਕੀਤ ਸਿੰਘ ਨੇ ਦੱਸਿਆ ਕਿ ਉਹ ਬਾਅਦ ਦੁਪਹਿਰ ਆਪਣੀ ਪਤਨੀ ਨਾਲ ਮਨਰੇਗਾ ਯੋਜਨਾ ਤਹਿਤ ਪਿੰਡ ਵਿਚ ਮਜ਼ਦੂਰੀ ਕਰ ਰਹੇ ਸੀ ਕਿ ਉਨ੍ਹਾਂ ਦਾ ਪੁੱਤਰ ਜਗਦੀਪ ਸਿੰਘ ਉਨ੍ਹਾਂ ਨੂੰ ਚਾਹ ਦੇਣ ਆਇਆ ਸੀ। ਇਸ ਦੌਰਾਨ ਇੱਕ ਕਾਰ ’ਤੇ ਸਵਾਰ ਹੋ ਕੇ 6 ਨੌਜਵਾਨ ਆਏ ਤੇ ਉਨ੍ਹਾਂ ਨੇ ਉਸ ਦੇ ਬੇਟੇ ਜਗਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਆਪਣੇ ਪੁੱਤਰ ਨੂੰ ਬਚਾਉਣ ਲਈ ਗਿਆ ਤਾਂ ਉਸ ’ਤੇ ਵੀ ਵਾਰ ਕੀਤਾ ਜੋ ਉਸਦੀ ਬਾਂਹ ’ਤੇ ਲੱਗਾ।
ਇਸ ਦੇ ਨਾਲ ਹੀ ਮਲਕੀਤ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਉਸ ਦੇ ਪੁੱਤਰ ਜਗਦੀਪ ਸਿੰਘ ਨੂੰ ਧੱਕੇ ਨਾਲ ਅਗਵਾ ਕਰਕੇ ਲੈ ਗਏ ਅਤੇ ਉਸਦੀ ਵੀਡੀਓ ਬਣਾਈ, ਜਿਸ ਮਗਰੋਂ ਉਨ੍ਹਾਂ ਨੇ ਜਗਮੀਤ ਨੂੰ ਪਿੰਡ ਦੇ ਬਾਹਰ ਜਾ ਕੇ ਸੁੱਟ ਦਿੱਤਾ ਅਤੇ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਈਰਲ ਕਰ ਦਿੱਤਾ, ਪਰ ਬਾਅਦ ਵਿਚ ਵੀਡੀਓ ਨੂੰ ਡਿਲੀਟ ਕਰ ਦਿੱਤਾ। ਮਲਕੀਤ ਸਿੰਘ ਮੁਤਾਬਕ ਹਮਲਾਵਾਰ ਨੌਜਵਾਨਾਂ ਨਾਲ ਉਸਦੇ ਪੁੱਤਰ ਦੀ ਪੁਰਾਣੀ ਰੰਜਿਸ਼ ਸੀ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.






