iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ - ਸਿੱਖ ਧਰਮ ਅਤੇ...

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ – ਸਿੱਖ ਧਰਮ ਅਤੇ ਗੁਰਦੁਆਰਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਕੀਤੀ ਜਾਵੇਗੀ ਵਿਚਾਰ-ਚਰਚਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਲਕੇ 13 ਮਈ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਇਸ ਵਿੱਚ ਸਿੱਖ ਧਰਮ ਅਤੇ ਗੁਰਦੁਆਰਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।ਮੀਟਿੰਗ

ਸ਼੍ਰੋਮਣੀ ਕਮੇਟੀ ਦੇ ਤਰਜਮਾਨ ਨੇ ਇਸ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਬਾਅਦ ਦੁਪਹਿਰ 1 ਵਜੇ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੁਟੀਨ ਮੀਟਿੰਗ ਹੈ, ਜਿਸ ਵਿੱਚ ਗੁਰਦੁਆਰਾ ਅਤੇ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ’ਤੇ ਵਿਚਾਰ ਚਰਚਾ ਹੋਵੇਗੀ।

ਦੱਸਣਯੋਗ ਹੈ ਕਿ ਇਸ ਵੇਲੇ ਦਮਦਮੀ ਟਕਸਾਲ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਬਰਖਾਸਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਦਮਦਮੀ ਟਕਸਾਲ ਅਤੇ ਉਸ ਦੀਆਂ ਹਮਖਿਆਲ ਜਥੇਬੰਦੀਆਂ ਵੱਲੋਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ 10 ਮਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀਆਂ ਸੇਵਾਵਾਂ ਬਹਾਲ ਨਾ ਕੀਤੀਆਂ ਗਈਆਂ ਤਾਂ ਉਹ 11 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਦੇ ਬਾਹਰ ਧਰਨਾ ਦੇਣਗੇ। ਇਸ ਧਰਨੇ ਦੌਰਾਨ ਗੁਰਬਾਣੀ ਦਾ ਜਾਪ ਕੀਤਾ ਜਾਵੇਗਾ।

ਦਮਦਮੀ ਟਕਸਾਲ ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ ਹੋ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਫਿਲਹਾਲ ਇਸ ਸਬੰਧੀ ਕੋਈ ਅਗਲਾ ਫ਼ੈਸਲਾ ਨਹੀਂ ਕੀਤਾ ਗਿਆ। ਦਮਦਮੀ ਟਕਸਾਲ ਵੱਲੋਂ ਇਸ ਸਬੰਧੀ ਪਹਿਲਾਂ ਵੀ ਰੋਸ ਮਾਰਚ ਕੀਤਾ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਵੀ ਦਿੱਤਾ ਗਿਆ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page