iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ...

ਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;-  ਫਰੀਦਕੋਟ ਦੇ ਨਹਿਰੂ ਸ਼ੋਪਿੰਗ ਸੈਂਟਰ ਅਤੇ ਤਲਵੰਡੀ ਚੌਂਕ ਦੀਆਂ ਚਾਰ ਦੁਕਾਨਾਂ ਵਿੱਚ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਕਾਰ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ ਅਤੇ ਉਨਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈਆਂ ਹਨ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜ਼ਮਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਘਟਨਾ ਥਾਨਾ ਸਿਟੀ ਤੋਂ ਮਹਿਜ 100 ਮੀਟਰ ਦੂਰੀ ਤੇ ਵਾਪਰੀ ਹੈ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਚੋਕਸ ਰਹਿਣ ਦੇ ਦਾਅਵੇਆਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ।ਦੁਕਾਨਾਂ

iTree Network Solutions +91-8699235413

ਜਾਣਕਾਰੀ ਦੇ ਅਨੁਸਾਰ ਲੰਘੀ ਰਾਤ ਕਾਰ ਵਿੱਚ ਸਵਾਰ ਹੋ ਕੇ ਆਏ ਤਿੰਨ ਤੋਂ ਚਾਰ ਵਿਅਕਤੀਆਂ ਵਲੋਂ ਇੰਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਉਨਾਂ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਅਤੇ ਤਲਵੰਡੀ ਚੌਂਕ ਨੇੜੇ ਕੁੱਲ ਚਾਰ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਹਨਾਂ ਦੁਕਾਨਾਂ ਵਿੱਚੋਂ ਗੱਲੇ ਵਿੱਚ ਪਈ ਨਗਦੀ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ। ਅੱਜ ਸਵੇਰੇ ਸੈਰ ਕਰਨ ਵਾਲੇ ਲੋਕਾਂ ਨੂੰ ਸ਼ਟਰ ਟੂਟੇ ਵੇਖ ਦੁਕਾਨਦਾਰਾਂ ਨੂੰ ਸੂਚਿਤ ਕੀਤਾ ਜਿਸਤੋ ਬਾਅਦ ਉਹ ਮੌਕੇ ਤੇ ਪੁੱਜੇ ਅਤੇ ਜਦ ਉਹਨਾਂ ਨੇ ਸਮਾਨ ਚੈੱਕ ਕੀਤਾ ਤਾਂ ਵੇਖਿਆ ਕਿ ਉਨਾਂ ਦੀ ਦੁਕਾਨਾਂ ਦੇ ਗਲਿਆਂ ਵਿੱਚ ਪਈ ਨਗਦੀ ਅਤੇ ਹੋਰ ਸਮਾਨ ਗਾਇਬ ਸੀ।

iTree Network Solutions +91-8699235413

 

iTree Network Solutions +91-8699235413

 

ਦੱਸਣ ਯੋਗ ਹੋਵੇਗਾ ਕਿ ਨਹਿਰੂ ਸ਼ੋਪਿੰਗ ਸੈਂਟਰ ਅਤੇ ਤਲਵੰਡੀ ਚੌਕ,ਥਾਣਾ ਸਿਟੀ ਤੋਂ ਮਹਿਜ 100 ਮੀਟਰ ਦੀ ਦੂਰੀ ਤੇ ਹੈ। ਇਹੋ ਜਿਹੇ ਹਾਲਾਤਾਂ ਵਿੱਚ ਪੁਲਿਸ ਪ੍ਰਸ਼ਾਸਨ ਤੇ ਵੀ ਵੱਡੇ ਸਵਾਲ ਖੜੇ ਕੀਤੇ ਜਾ ਰਹੇ ਹਨ।

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਉਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਰਾਤ ਦੇ ਸਮੇਂ ਆਏ ਮੁਲਜਮਾਂ ਨੇ ਦੁਕਾਨਾਂ ਦੇ ਸ਼ਟਰ ਭੰਨੇ ਅਤੇ ਸਮਾਨ ਸਮੇਤ ਨਗਦੀ ਲੈਕੇ ਫਰਾਰ ਹੋ ਗਏ। ਉਨਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਰੱਖੀ।

iTree Network Solutions +91-8699235413

ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਹੋਇਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 3 ਵਜੇ ਦੀ ਘਟਨਾ ਹੈ ਚੋਰਾਂ ਵੱਲੋਂ ਦੁਕਾਨਦਾਰਾਂ ਤੇ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕੀਤੀ ਗਈ ਹੈ। ਉਹਨਾਂ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਫਾਜ਼ਿਲਕਾ ਵਿੱਚ ਡਿਵਾਈਡਰ ਨਾਲ ਟਕਰਾਈ ਕਾਰ, 3 ਦੀ ਮੌਤ

Buland kesari/ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਰਾਤ 1 ਵਜੇ ਦੇ ਕਰੀਬ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ...

You cannot copy content of this page