iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।ਕੈਬਨਿਟ

iTree Network Solutions +91-8699235413

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।

iTree Network Solutions +91-8699235413

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

iTree Network Solutions +91-8699235413

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ। ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

iTree Network Solutions +91-8699235413

ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page