Buland kesari /Dead Body found on on Barnala-Mansa National Highway: ਬੀਤੀ ਸ਼ਾਮ ਤੋਂ ਘਰੋਂ ਲਾਪਤਾ ਹੋਏ ਨੌਜਵਾਨ ਦੀ ਅੱਜ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ‘ਤੇ ਹੰਡਿਆਇਆ ਕੋਲ ਸੜਕ ਕਿਨਾਰੇ ਲਾਸ ਮਿਲੀ। ਮ੍ਰਿਤਕ ਦੀ ਪਹਿਚਾਨ ਬਲਜਿੰਦਰ ਸਿੰਘ ਪੁੱਤਰ ਸਤਪਾਲ ਸਿੰਘ, ਪਿੰਡ ਧਨੋਲਾ ਖੁਰਦ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਇਸ ਮੌਕੇ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਮ੍ਰਿਤਕ ਬਲਜਿੰਦਰ ਸਿੰਘ ਦੇ ਮਾਤਾ ਸੁਖਪਾਲ ਖੋਰ, ਪਰਿਵਾਰਿਕ ਮੈਂਬਰ ਗੁਰਮੀਤ ਕੌਰ, ਅਮਨਦੀਪ ਕੌਰ ਅਤੇ ਪ੍ਰਦੀਪ ਸਿੰਘ ਪਹੁੰਚੇ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ ਇੱਕ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਬਲਜਿੰਦਰ ਸਿੰਘ ਘਰ ਦਾ ਇਕਲੋਤਾ ਕਮਾਊ ਪੁੱਤ ਸੀ। ਜੋ ਪਰਿਵਾਰ ਦੇ ਗੁਜ਼ਾਰੇ ਲਈ ਪਾਈਪਾਂ ਵਾਲੀ ਫੈਕਟਰੀ ‘ਚ ਕੰਮ ਕਰਨ ਦੇ ਨਾਲ-ਨਾਲ ਬਰਨਾਲਾ ਦੇ ਕਾਲਜ ਵਿਖੇ ਬੀ.ਏ ਦੀ ਪੜ੍ਹਾਈ ਵੀ ਕਰ ਰਿਹਾ ਸੀ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕੁਝ ਨੌਜਵਾਨਾਂ ‘ਤੇ ਇੱਕ ਮਹੀਨਾ ਪਹਿਲਾਂ ਉਨ੍ਹਾਂ ਦੇ ਪੁੱਤ ਬਲਜਿੰਦਰ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ। ਨਾਲ ਹੀ ਉਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਬਲਜਿੰਦਰ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਕੀਤੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਹ ਨੌਜਵਾਨ ਲਗਾਤਾਰ ਬਲਜਿੰਦਰ ਨੂੰ ਪਰੇਸ਼ਾਨ ਕਰ ਰਹੇ ਸੀ। ਜਿਸ ਬਾਰੇ ਉਨ੍ਹਾਂ ਪੁਲਿਸ ਕਾਰਵਾਈ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਉਨ੍ਹਾਂ ਦਾ ਪੁੱਤ ਉਨ੍ਹਾਂ ਵਿਚਕਾਰ ਹੋਣਾ ਸੀ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਰੋਂਦੇ ਕੁਰਲਾਉਂਦੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ, ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਨਸਾਫ ਦਵਾਇਆ ਜਾਵੇ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੂੰ ਧਨੋਲਾ ਖੁਰਦ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਦੀ ਖੇਤਾਂ ਕੋਲ ਲਾਸ਼ ਮਿਲੀ ਸੀ, ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਲਜਿੰਦਰ ਸਿੰਘ ਗਾਂਧੀ ਲੜਾਈ ਝਗੜੇ ਵਿੱਚ ਸ਼ਾਮਲ ਸੀ। ਪਿੰਡ ਦੇ ਵਿਅਕਤੀ ਗੁਰਪ੍ਰੀਤ ਸਿੰਘ ਵੱਲੋਂ ਪੁਲਿਸ ਚੌਂਕੀ ਹੰਡਿਆਇਆ ਵਿਖੇ ਇਸ ਖਿਲਾਫ ਇੱਕ ਸ਼ਿਕਾਇਤ ਮਿਲੀ ਸੀ। ਜਿਸਦਾ ਦੋਵੇਂ ਧਿਰਾਂ ਦਾ ਆਪਸੀ ਸਮਝੌਤਾ ਵੀ ਕਰਵਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਸੋਸ਼ਲ ਮੀਡੀਆ ‘ਤੇ ਬਲਜਿੰਦਰ ਸਿੰਘ ਗਾਂਧੀ ਅਤੇ ਉਸਦੇ ਸਾਥੀਆਂ ਵੱਲੋਂ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ ਤੇ ਬਰਨਾਲਾ ਸਿਟੀ ਪੁਲਿਸ 2 ਨੇ ਵੀ ਇਸ ਨੂੰ ਲੈ ਕੇ ਐਕਸ਼ਨ ਲਿਆ ਸੀ। ਪਰ ਬਲਜਿੰਦਰ ਸਿੰਘ ਖਿਲਾਫ ਕੋਈ ਵੀ ਐਫਆਈਆਰ ਦਰਜ ਨਹੀਂ ਹੋਈ ਤੇ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ‘ਤੇ ਲੱਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਕਿਹਾ ਕਿ ਪੁਲਿਸ ਵਿਭਾਗ ‘ਤੇ ਜੋ ਵੀ ਦੋਸ਼ ਲਗਾਏ ਜਾ ਰਹੇ ਉਹ ਝੂਠੇ ਤੇ ਬੁਨਿਆਦ ਹਨ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









