Buland kesari /Charanjit Singh Channi Parliament Ratna Award; ਪੰਜਾਬ ‘ਚੋਂ ਚੁਣ ਕੇ ਦੇਸ਼ ਦੀ ਲੋਕ ਸਭਾ ਵਿਚ ਗਏ ਇਕ ਮੈਂਬਰ ਪਾਰਲੀਮੈਂਟ ਨੂੰ ਪਿਛਲੇ 16 ਸਾਲਾਂ ‘ਚ ਪਹਿਲੀ ਵਾਰ ਸੰਸਦ ਰਤਨ ਅਵਾਰਡ ਲਈ ਚੁਣਿਆ ਗਿਆ ਹੈ ।
ਜਲੰਧਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਕੇ ਦੇਸ਼ ਦੀ ਲੋਕ ਸਭਾ ਵਿਚ ਪਹੁੰਚ ਕੇ ਲੋਕਾਂ ਦੀ ਆਵਾਜ਼ ਬਣੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਅਵਾਰਡ ਲਈ ਚੁਣਿਆ ਗਿਆ ਹੈ।ਦੇਸ਼ ਦੇ ਮਹਿਰੂਮ ਰਾਸ਼ਟਰਪਤੀ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਦੀ ਅਗਵਾਈ ਵਿਚ ਸੰਨ 2010 ‘ਚ ਸ਼ੁਰੂ ਪ੍ਰਾਈਮ ਪੁਆਇੰਟ ਫਾਉਡੇਸ਼ਨ ਵਲੋਂ ਸ਼ੁਰੂ ਕੀਤੇ ਗਏ ਇਸ ਅਵਾਰਡ ਲਈ ਇਸ ਵਾਰ 17 ਮੈਂਬਰ ਪਾਰਲੀਮੈਂਟਾਂ ਅਤੇ ਦੋ ਲੋਕ ਸਭਾ ਦੀਆਂ ਸਥਾਈ ਕਮੇਟੀਆਂ ਦੇ ਚੇਅਰਮੈਨਾਂ ਨੂੰ ਚੁਣਿਆ ਗਿਆ ਹੈ ,ਜਿਸ ਵਿਚ ਖੇਤੀ ਬਾੜੀ ਤੇ ਕਿਸਾਨ ਭਲਾਈ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਚਰਨਜੀਤ ਸਿੰਘ ਚੰਨੀ ਦੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਪੱਖੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਦੀ ਇਸ ਉੱਤਮ ਅਵਾਰਡ ਲਈ ਚੋਣ ਕੀਤੀ ਗਈ ਹੈ।ਚਰਨਜੀਤ ਸਿੰਘ ਚੰਨੀ ਨੂੰ ਇਹ ਅਵਾਰਡ 26 ਜੁਲਾਈ ਨੂੰ ਦਿੱਤਾ ਜਾਣਾ ਹੈ।ਗੌਰਤਲਬ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੀ ਲੋਕ ਸਭਾ ਵਿਚ ਜਿੱਥੇ ਕਿ ਕਈ ਅਹਿਮ ਮੁੱਦੇ ਚੁੱਕੇ ਤੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਉੱਥੇ ਹੀ ਖੇਤੀ ਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਿਰਫਾਰਸ਼ਾ ਕੀਤੀਆਂ ਗਈਆ ਹਨ।ਚਰਨਜੀਤ ਸਿੰਘ ਚੰਨੀ ਨੇ ਖੇਤੀ ਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਨਾਂਅ ਕਿਸਾਨ ਤੇ ਮਜ਼ਦੂਰ ਭਲਾਈ ਵਿਭਾਗ ਰੱਖਣ ਦੀ ਸਿਫਾਰਸ਼ ਕੀਤੀ।ਜਦ ਕਿ ਐਮ.ਐਸ .ਪੀ. ਨੂੰ ਲੀਗਲ ਗਰੰਟੀ ਕਨੂੰਨ ਬਣਾਉਣ ਸਮੇਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਸਾਨ ਨੂੰ ਫ਼ਸਲ ਤੇ ਐਮ.ਐਸ.ਪੀ. ਦੇ ਨਾਲ 100 ਰੁਪਏ ਪ੍ਰਤੀ ਕਿਉਂਟਲ ਵਾਧੂ ਦੇਣ ਦੀ ਸਿਰਫਾਰਿਸ਼ ਕੀਤੀ।ਉੱਨਾਂ ਗਊਆਂ ਦੀ ਚੰਗੀ ਸੰਭਾਲ ਲਈ ਗਉਸ਼ਾਲਾਵਾ ਦਾ ਮਾਡਲ ਤਿਆਰ ਕਰਨ ਦੀ ਗੱਲ ਰੱਖੀ ਜਿਸ ਵਿਚ ਜਿੱਥੇ ਕਿ ਗਊਆਂ ਦੀ ਸਾਂਭ ਸੰਭਾਲ ਹੋ ਸਕੇ ਤੇ ਦੁੱਧ ਛੱਡ ਚੁੱਕੀਆਂ ਗਊਆਂ ਦੀ ਸੰਭਾਲ ਲਈ ਰਾਸ਼ੀ ਦਿੱਤੀ ਜਾਵੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








