Buland kesari/ਖ਼ਬਰ ਜਿਲਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੀ ਹੈ। ਜਿੱਥੇ ਕਿ ਸਿਵਲ ਹਸਪਤਾਲ ਵਿਖੇ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ OSDT ਸੈਂਟਰ ਵਿਖੇ ਦਵਾਈ ਲੈਣ ਆਏ ਨੌਜਵਾਨ ਆਪਸ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਲੜਾਈ-ਝਗੜਾ ਸ਼ੁਰੂ ਕਰ ਦਿੰਦੇ ਹਨ। ਉਹਨਾਂ ਨੌਜਵਾਨਾਂ ਵੱਲੋਂ ਇੱਕ ਦੂਜੇ ‘ਤੇ ਕਿਰਪਾਨਾਂ ਤੇ ਦਾਤ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਇਸ ਮੌਕੇ ਸਿਵਲ ਹਸਪਤਾਲ ਦਵਾਈ ਲੈਣ ਆਏ ਆਮ ਲੋਕਾਂ ਵਿੱਚ ਵੀ ਹਫ਼ੜਾ ਦਫੜੀ ਮੱਚ ਗਈ। ਦੱਸ ਦਈਏ ਕਿ ਇਹ ਨੌਜਵਾਨ ਆਏ ਦਿਨ ਹੀ ਲੜਾਈ ਝਗੜਾ ਕਰਦੇ ਰਹਿੰਦੇ ਹਨ ਜਿਸ ਤੋਂ ਆਮ ਦੁਕਾਨਦਾਰ ਵੀ ਬਹੁਤ ਤੰਗ ਤੇ ਪਰੇਸ਼ਾਨ ਹਨ ਇਸ ਮੌਕੇ ਸਿਵਲ ਹਸਪਤਾਲ ਦੇ ਐਸ ਐਮ ਓ ਜਸਵੰਤ ਸਿੰਘ ਥਿੰਦ ਨੇ ਕਿਹਾ ਕਿ ਇਹ ਨੌਜਵਾਨ ਓ ਐਸ ਟੀ ਸੈਂਟਰ ਵਿਖੇ ਦਵਾਈ ਲੈਣ ਲਈ ਆਉਂਦੇ ਹਨ ਤੇ ਅੱਜ ਉਨਾਂ ਵਿੱਚ ਆਪਸ ਵਿਚ ਕਿਸੇ ਗੱਲ ਨੂੰ ਲੈਕੇ ਲੜਾਈ ਝਗੜਾ ਹੋ ਗਈ। ਉਨ੍ਹਾਂ ਵਲੋਂ ਮੌਕੇ ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕੀਤਾ ਗਿਆ। ਇਸ ਸਬੰਧੀ ਥਾਣੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਹਸਪਤਾਲ ਤੋਂ ਕੋਈ ਵੀ ਚਿੱਟ ਜਾਂ ਇਤਲਾਹ ਨਹੀਂ ਆਈ ਹੈ ਤੇ ਉਹਨਾਂ ਵੱਲੋਂ ਮੌਕੇ ਤੇ ਜਾ ਕੇ ਗਸਤ ਵੀ ਕੀਤੀ ਜਾਂਦੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








