iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ...

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਤੋਂ ਰਾਹਤ ਅਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਪੂਰਨ ਕਰਜ਼ਾ ਮੁਆਫ ਕੀਤਾ ਜਾਵੇ ਤਾਂ ਜੋ ਉਹ ਮੁੜ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ।ਹੜ੍ਹਾਂ

iTree Network Solutions +91-8699235413

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬੇ ਦਾ ਦੌਰਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਪੰਜਾਬ ਦੇ ਇਹਨਾਂ ਬਹਾਦਰ ਕਿਸਾਨਾਂ ਦਾ ਕਰਜ਼ਦਾਰ ਹੈ ਜਿਹਨਾਂ ਨੇ ਹਰੀ ਕ੍ਰਾਂਤੀ ਲਿਆਂਦੀ ਅਤੇ ਸੂਬੇ ਨੂੰ ਦੇਸ਼ ਦੇ ਅਨਾਜ ਉਤਪਾਦਕ ਸੂਬੇ ਵਿਚ ਬਦਲਿਆ, ਇਸ ਵਾਸਤੇ ਹੁਣ ਸੰਕਟ ਵੇਲੇ ਇਹਨਾਂ ਕਿਸਾਨਾਂ ਨਾਲ ਖੜ੍ਹੇ ਹੋਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਕਿਸਾਨਾਂ ਦੇ ਹੋਏ ਫਸਲੀ ਤੇ ਮਕਾਨਾਂ ਦੇ ਨੁਕਸਾਨ ਦੇ ਨਾਲ-ਨਾਲ ਮੁੜ ਸੜਕਾਂ ਬਣਾਉਣ ਤੇ ਬਿਜਲੀ ਦਾ ਬੁਨਿਆਦੀ ਢਾਂਚਾ ਖੜ੍ਹਾ ਕਰਨ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਬਹੁਤ ਵੱਡੀ ਜ਼ਰੂਰਤ ਹੈ।

iTree Network Solutions +91-8699235413

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਕੁਦਰਤੀ ਆਫਤਾਂ ਕਾਰਨ ਪੰਜਾਬ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਮੌਜੂਦਾ ਨੁਕਸਾਨ ਨੇ ਉਹਨਾਂ ਦਾ ਲੱਕ ਤੋੜ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦਾ ਬੈਂਕਾਂ ਅਤੇ ਸਹਿਕਾਰੀ ਸਭਾਵਾਂ ਦਾ ਪੂਰਨ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ।

iTree Network Solutions +91-8699235413

ਬਾਦਲ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹਾਂ ਦੇ ਹਾਲਾਤਾਂ ਦੀ ਸਮੀਖਿਆ ਵਾਸਤੇ ਭਲਕੇ ਪਾਰਟੀ ਦੀਆਂ ਅਹਿਮ ਮੀਟਿੰਗਾਂ ਸੱਦੀਆਂ ਹਨ। ਉਹਨਾਂਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਅਜਿਹੀ ਯੋਜਨਾ ਤਿਆਰ ਕਰਾਂਗੇ ਕਿ ਜਿਸ ਨਾਲ ਖੇਤੀਬਾੜੀ ਜ਼ਮੀਨ ਵਿਚ ਇਕੱਠਾ ਹੋਇਆ ਰੇਤਾ ਬਾਹਰ ਕੱਢਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਵਾਸਤੇ ਵੱਡੀ ਮਸ਼ੀਨਰੀ ਵੀ ਲੱਗੇਗੀ ਤੇ ਵਾਲੰਟੀਅਰਜ਼ ਦੀ ਵੀ ਜ਼ਰੂਰਤ ਹੈ ਜਿਸ ਵਾਸਤੇ ਸਾਰੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਡਿਊਟੀਆਂ ਲਗਾਈਆਂ ਜਾਣਗੀਆਂ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਜਿਹਾ ਕਰਨਾ ਸਰਕਾਰੀ ਨਿਯਮਾਂ ਦੇ ਖਿਲਾਫ ਹੈ ਤਾਂ ਸਰਦਾਰ ਬਾਦਲ ਨੇਕਿਹਾ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾ ਬਾਹਰ ਕੱਢਣ ਦਾ ਪੂਰਾ ਹੱਕ ਹੈ। ਉਹਨਾਂ ਕਿਹਾ ਕਿ ਉਹ ਇਸ ਪਹਿਲਕਦਮੀ ਦੀ ਅਗਵਾਈ ਕਰਨਗੇ ਅਤੇ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕਿਸੇ ਵੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਤਿਆਰ ਬਰ ਤਿਆਰ ਹਨ।

ਬਾਦਲ ਨੇ ਇਸ ਮੌਕੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜਿਹਨਾਂ ਨੇ ਸ਼ਿਕਾਇਤ ਕੀਤੀ ਕਿ ਆਪ ਸਰਕਾਰ ਉਹਨਾਂ ਦੀ ਮਦਦ ਵਾਸਤੇ ਨਿਤਰਣ ਵਿਚ ਨਾਕਾਮ ਰਹੀ ਹੈ ਅਤੇ ਕਿਸਾਨਾਂ ਨੇ ਬੰਨ ਆਪਣੇ ਬਲਬੂਤੇ ਆਪ ਮਜ਼ਬੂਤ ਕੀਤੇ ਹਨ। ਉਹਨਾਂ ਨੇ ਗਿੱਦੜਪਿੰਡੀ, ਦਰੇਵਾਲ, ਗੱਡਾ ਮੁੰਡੀ, ਕਾਸੀ ਅਤੇ ਥੰਮੂਵਾਲ ਬੰਨਾ ਦੀ ਮਜ਼ਬੂਤੀ ਵਾਸਤੇ ਪਿੰਡਾਂ ਦੀਆਂ ਕਮੇਟੀਆਂ ਨੂੰ 15 ਲੱਖ ਰੁਪਏ ਨਗਦ ਦਿੱਤੇ ਅਤੇ 25 ਹਜ਼ਾਰ ਡੀਜ਼ਲ ਵੀ ਪ੍ਰਦਾਨ ਕੀਤਾ।

iTree Network Solutions +91-8699235413

ਬਾਦਲ ਨੇ ਨਕੋਦਰ ਵਿਚ ਸੰਘੋਵਾਲ, ਫਿਲੌਰ ਵਿਚ ਮਿਓਵਾਲ ਅਤੇ ਸਾਹਨੇਵਾਲ ਵਿਚ ਸਸਰਾਲੀ ਦਾ ਵੀ ਦੌਰਾ ਕੀਤਾ। ਉਹਨਾਂ ਨੇ ਬੰਨਾ ਵਾਲੀਆਂ ਤਿੰਨਾਂ ਥਾਵਾਂ ਦਾ ਦੌਰਾ ਕੀਤਾ ਅਤੇ ਨਗਦ 10 ਲੱਖ ਰੁਪਏ ਦਿੱਤੇ ਤੇ ਭਾਰੀ ਮਸ਼ੀਨਰੀ ਦੀ ਵਰਤੋਂ ਵਾਸਤੇ 15 ਹਜ਼ਾਰ ਲੀਟਰ ਡੀਜ਼ਲ ਵੀ ਦਿੱਤਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page