Buland kesari /Phagwara Cyber Fraud Case: ਫਗਵਾੜਾ ‘ਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ।

iTree Network Solutions +91-8699235413

ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ 38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।

iTree Network Solutions +91-8699235413

ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ

iTree Network Solutions +91-8699235413

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ।

ਲਿੰਕ ‘ਤੇ ਵੀਡੀਓ; https://twitter.com/DGPPunjabPolice/status/1970500071809548796

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਜ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ।

2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ

ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, SP ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ CIA ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

iTree Network Solutions +91-8699235413