Buland kesari/Delhi Bomb Blast; ਦਿੱਲੀ ‘ਚ ਹੋਏ ਬੰਬ ਧਮਾਕੇ ‘ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ ਧਮਾਕੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਗਈ ਹੈ, ਜੋ ਪੂਰੇ ਦੇਸ਼ ਲਈ ਬਹੁਤ ਵੱਡਾ ਨੁਕਸਾਨ ਹੈ।

iTree Network Solutions +91-8699235413

ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਹਮੇਸ਼ਾਂ ਹੀ ਸ਼ਰਾਰਤੀ ਅਨਸਰ ਅਤੇ ਗੁਆਂਢੀ ਦੇਸ਼ ਪਾਕਿਸਤਾਨ ਦਾ ਹੱਥ ਰਹਿੰਦਾ ਹੈ, ਜੋ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਨੀਚ ਹਰਕਤਾਂ ਨਾਲ ਭਾਰਤ ਵਰਗਾ ਮਜ਼ਬੂਤ ਦੇਸ਼ ਡਰਣ ਵਾਲਾ ਨਹੀਂ ਹੈ।

iTree Network Solutions +91-8699235413

ਉਨ੍ਹਾਂ ਕਿਹਾ, “ਭਾਰਤ ਇੱਕ ਮਜ਼ਬੂਤ ਦੇਸ਼ ਹੈ, ਸਾਡੇ ਜਵਾਨ ਤੇ ਸਰਕਾਰ ਹਰ ਕਿਸਮ ਦੀ ਆਤੰਕੀ ਤਾਕਤ ਦਾ ਡਟ ਕੇ ਸਾਹਮਣਾ ਕਰਨ ਦੀ ਸਮਰੱਥਾ ਰੱਖਦੇ ਹਨ। ਇਹ ਕਾਇਰਾਨਾ ਹਰਕਤਾਂ ਦੇਸ਼ ਦੀ ਇਕਤਾ ਤੇ ਹੌਸਲੇ ਨੂੰ ਕਦੇ ਕਮਜ਼ੋਰ ਨਹੀਂ ਕਰ ਸਕਦੀਆਂ।”

iTree Network Solutions +91-8699235413

ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੁਰੱਖਿਆ ਪ੍ਰਣਾਲੀ ਬਹੁਤ ਮਜ਼ਬੂਤ ਹੈ ਅਤੇ ਦੋਸ਼ੀਆਂ ਨੂੰ ਹਰ ਹਾਲਤ ‘ਚ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

iTree Network Solutions +91-8699235413