Buland kesari/ਲੁਧਿਆਣੇ ਵਿੱਚ ਨਸ਼ਾ ਤਸਕਰੀ ਨੂੰ ਖਤਮ ਕਰਨ ਦੀ ਮੁਹਿੰਮ ਅੰਦਰ ਐਂਟੀ-ਨਾਰਕੋਟਿਕ ਟਾਸਕ ਫੋਰਸ (ਏਐਨਟੀਐਫ) ਨੇ ਪਿਛਲੇ ਲਗਭਗ ਇੱਕ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਦਰਜ ਕਰਦੇ ਹੋਏ ਕੁੱਲ 2 ਕਿਲੋ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕਈ ਆਰੋਪੀਆਂ ਨੂੰ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ 603 ਗ੍ਰਾਮ ਹੈਰੋਇਨ ਬਰਾਮਦ ਹੋਈ। ਪ੍ਰਾਰੰਭਿਕ ਜਾਂਚ ਮੁਤਾਬਕ ਇਹ ਤਿੰਨੇ ਅੰਮ੍ਰਿਤਸਰ ਤੋਂ ਹੈਰੋਇਨ ਹਾਸਿਲ ਕਰਕੇ ਅੱਗੇ ਤਸਕਰੀ ਕਰਦੇ ਸਨ। ਉਨ੍ਹਾਂ ਦੀ ਅਪਰਾਧਿਕ ਪਿਛੋਕੜ ਅਤੇ ਨਸ਼ਾ ਕਰਨ ਬਾਰੇ ਜਾਂਚ ਜਾਰੀ ਹੈ।
ਦੂਜੇ ਮਾਮਲੇ ਵਿੱਚ ਬਟਾਲਾ ਦੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਮੋਟਰਸਾਈਕਲ ਅਤੇ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਤੀਜੇ ਮਾਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ‘ਚੋਂ ਲਗਭਗ 1 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਅਧਿਕਾਰੀਆਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਇਸ ਗੈਰਕਾਨੂੰਨੀ ਧੰਦੇ ਤੋਂ ਬਚਣ ਦੀ ਅਪੀਲ ਕੀਤੀ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








