Buland kesari/Punjab Cabinet Meeting Today: ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ।
Punjab Cabinet Meeting:ਮਹੱਤਵਪੂਰਨ ਬੈਠਕ ਬੁਲਾ ਲਈ ਹੈ। ਮੀਟਿੰਗ ਸਵੇਰੇ 11.30 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। ਸੂਬੇ ਦੀ ਵਿੱਤੀ ਹਾਲਤ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ ਆਮਦਨ ਦੇ ਨਵੇਂ ਸਰੋਤ ਲੱਭਣ ਲਈ ਕੁਝ ਮਹੱਤਵਪੂਰਨ ਕਦਮ ਚੁੱਕੇ ਜਾ ਸਕਦੇ ਹਨ।
ਇਸਦੇ ਨਾਲ ਹੀ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਾਰੀਖਾਂ ਤੈਅ ਕਰਨ ਸਬੰਧੀ ਸੁਝਾਅ ਤਿਆਰ ਕਰਕੇ ਰਾਜ ਚੋਣ ਕਮਿਸ਼ਨ ਨੂੰ ਭੇਜੇ ਜਾਣ ਦੀ ਗੱਲ ਵੀ ਮੀਟਿੰਗ ਦੌਰਾਨ ਵਿਚਾਰ ਲਈ ਆ ਸਕਦੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








