Buland kesari/ਪੰਜਾਬ ਵਿੱਚ ਅੱਜ ਹੋ ਰਹੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਦਰਮਿਆਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਾਜੀ ਕੋਟ ਵਿੱਚ ਹਿੰਸਕ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਸਿਆਸੀ ਪਾਰਟੀਆਂ ਨਾਲ ਸਬੰਧਤ ਵਰਕਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਪੱਥਰਬਾਜ਼ੀ ਵਿੱਚ ਬਦਲ ਗਈ। ਇਸ ਤੋਂ ਬਾਅਦ ਮੌਕੇ ‘ਤੇ ਫਾਇਰਿੰਗ ਦੀ ਵੀ ਸੂਚਨਾ ਮਿਲੀ ਹੈ।ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਦਰਮਿਆਨ ਹਲਚਲ ਦੌਰਾਨ ਹਿੰਸਾ

iTree Network Solutions +91-8699235413

ਇਸ ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁਝ ਸਮੇਂ ਲਈ ਵੋਟਿੰਗ ਪ੍ਰਕਿਰਿਆ ‘ਤੇ ਅਸਰ ਪਿਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਹਿੰਸਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

iTree Network Solutions +91-8699235413
iTree Network Solutions +91-8699235413

ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

iTree Network Solutions +91-8699235413