ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਅਜੀਤ ਸਿੰਘ ਬੁਲੰਦ ਨੇ ਦਿੱਤੀ ਵਧਾਈ

ਇਸ ਤੋਂ ਪਹਿਲਾਂ ਜਸਪ੍ਰੀਤ ਸਿੰਘ ਸੈਣੀ ਨੇ ਅੱਜ ਹੋਈਆਂ ਚੋਣਾਂ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਨੂੰ 306 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਕਲੱਬ ਦੇ ਪ੍ਰਧਾਨ ਦੀ ਚੋਣ ਜਿੱਤੀ। ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੂੰ ਕੁੱਲ ਪੋਲ ਹੋਈਆਂ 441 ਵੋਟਾਂ ਵਿਚੋਂ 348 ਵੋਟਾਂ ਪਈਆਂ। ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜਤਿੰਦਰ ਸ਼ਰਮਾ ਨੂੰ 42 ਤੇ ਐਸ. ਕੇ. ਸਕਸੈਨਾ ਨੂੰ 35 ਵੋਟਾਂ ਮਿਲੀਆਂ।
ਇੱਥੇ ਇਹ ਵੀ ਦੱਸਣਯੋਗ ਹੈ ਕਿ 61 ਵੋਟਾਂ ਰੱਦ ਹੋਈਆਂ। ਓਧਰ ਕਲੱਬ ਦੇ ਨਵੇਂ ਬਣੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਵਾਲੇ ਪ੍ਰੋਗਰੈਸਿਵ ਮੀਡੀਆ ਮੰਚ ਨੇ ਇਨ੍ਹਾਂ ਚੋਣਾਂ ‘ਚ ਹੂੰਝਾ ਫੇਰ ਜਿੱਤ ਹਾਸਿਲ ਕਰਦੇ ਹੋਏ ਸਾਰੇ 9 ਅਹੁਦਿਆਂ ‘ਤੇ ਕਬਜ਼ਾ ਕੀਤਾ ਹੈ।
ਹਾਲਾਂਕਿ ਮੰਚ ਦੇ ਤਿੰਨ ਉਮੀਦਵਾਰ ਸ਼ਿਵ ਸ਼ਰਮਾ (ਖ਼ਜ਼ਾਨਚੀ), ਰਾਜੇਸ਼ ਥਾਪਾ (ਸੀਨੀਅਰ ਮੀਤ ਪ੍ਰਧਾਨ) ਤੇ ਤੇਜਿੰਦਰ ਕੌਰ ਥਿੰਦ (ਮੀਤ ਪ੍ਰਧਾਨ) ਪਹਿਲਾਂ ਹੀ ਨਿਰਵਿਰੋਧ ਚੋਣ ਜਿੱਤ ਚੁੱਕੇ ਹਨ, ਜਦਕਿ ਪ੍ਰਧਾਨ ਸਮੇਤ 6 ਅਹੁਦਿਆਂ ਲਈ ਹੋਈਆਂ ਚੋਣਾਂ ‘ਚ ਅੱਜ ਮੰਚ ਦੇ ਉਮੀਦਵਾਰ ਪੁਨੀਤ ਸਹਿਗਲ ਜਨਰਲ ਸਕੱਤਰ, ਮਨਦੀਪ ਸ਼ਰਮਾ ਤੇ ਪਰਮਜੀਤ ਸਿੰਘ ਰੰਗਪੁਰੀ ਮੀਤ ਪ੍ਰਧਾਨ, ਰਾਜੇਸ਼ ਯੋਗੀ ਸਕੱਤਰ ਤੇ ਸੁਕਰਾਂਤ ਸੰਯੁਕਤ ਸਕੱਤਰ ਚੁਣੇ ਗਏ।
ਨਵੇਂ ਬਣੇ ਜਨਰਲ ਸਕੱਤਰ ਪੁਨੀਤ ਸਹਿਗਲ ਨੂੰ 348 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜਤਿੰਦਰ ਸ਼ਰਮਾ ਨੂੰ ਕੇਵਲ 77 ਵੋਟਾਂ ਮਿਲੀਆਂ। ਇਸੇ ਤਰ੍ਹਾਂ ਮੀਤ ਪ੍ਰਧਾਨ ਚੁਣੇ ਗਏ ਮਨਦੀਪ ਸ਼ਰਮਾ ਨੂੰ 319 ਤੇ ਪਰਮਜੀਤ ਸਿੰਘ ਨੂੰ 285 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਨੂੰ 77, ਸਕੱਤਰ ਚੁਣੇ ਗਏ ਰਾਜੇਸ਼ ਸ਼ਰਮਾ ਯੋਗੀ ਨੂੰ 363 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਅਮਰਜੀਤ ਸਿੰਘ ਨੂੰ 61 ਵੋਟਾਂ ਹੀ ਮਿਲ ਸਕੀਆਂ।
ਇਸੇ ਤਰ੍ਹਾਂ ਸੰਯੁਕਤ ਸਕੱਤਰ ਚੁਣੇ ਗਏ ਸੁਕਰਾਂਤ ਨੂੰ 305 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਨਰਿੰਦਰ ਗੁਪਤਾ ਨੂੰ 120 ਵੋਟਾਂ ਮਿਲੀਆਂ।
ਵੋਟਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਅਜੀਤ ਸਿੰਘ ਬੁਲੰਦ, ਸਕਰੀਨਿੰਗ ਕਮੇਟੀ ਹੈਡ ਗੁਰਪ੍ਰੀਤ ਸਿੰਘ ਸੰਧੂ ਅਤੇ ਉਪ ਪ੍ਰਧਾਨ ਕਪਿਲ ਗਰੋਵਰ ਨੇ ਤੁਰੰਜਾ ਪ੍ਰੈਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਸਮੇਤ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਨਵੀਂ ਚੁਣੀ ਟੀਮ ਪੱਤਰਕਾਰਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰੇਗੀ ਅਤੇ ਪੱਤਰਕਾਰਾਂ ਭਾਈਚਾਰੇ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਮਿਲ ਬੈਠ ਕੇ ਉੱਚਿਤ ਹਰ ਲੱਭਿਆ ਜਾਵੇਗਾ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਅਜੀਤ ਸਿੰਘ ਬੁਲੰਦ ਨੂੰ ਭਰੋਸਾ ਦਵਾਇਆ ਕਿ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਪੰਜਾਬ ਪ੍ਰੈਸ ਕਲੱਬ ਵਿੱਚ ਪੂਰਾ ਸਨਮਾਨ ਕਾਇਮ ਰੱਖਿਆ ਜਾਵੇਗਾ ਅਤੇ ਉਹਨਾਂ ਦੀ ਸਲਾਹ ਮਸ਼ਵਰੇ ਨਾਲ ਪੱਤਰਕਾਰਾਂ ਦੀ ਬਿਹਤਰੀ ਲਈ ਯੋਜਨਾਬੰਦੀ ਕੀਤੀ ਜਾਵੇਗੀ।।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








