Buland kesari/Barnala Raod Accident; ਸੜਕੀ ਹਾਦਸੇ ਦਾ ਕਹਿਰ ਲਗਾਤਾਰ ਜਾਰੀ ਹੈ, ਅਜਿਹਾ ਮਾਮਲਾ ਤਪਾ ਪੱਖੋਂ ਕੈਂਚੀਆਂ ਲਿੰਕ ਸੜਕ ਤੋਂ ਸਾਹਮਣੇ ਆਇਆ ਜਿੱਥੇ ਇੱਕ ਅਣਪਛਾਤੇ ਗੱਡੀ ਚਾਲਕ ਨੇ ਸੜਕ ਤੇ ਜਾ ਰਹੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ ਅਤੇ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

iTree Network Solutions +91-8699235413

ਮ੍ਰਿਤਕ ਮੋਟਰਸਾਈਕਲ ਚਾਲਕ ਦੀ ਪਹਿਚਾਨ 50 ਸਾਲ ਦੇ ਕਿਸਾਨ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ, ਵਾਸੀ ਭਗਤਪੁਰਾ ਮੋੜ ਵਜੋਂ ਹੋਈ ਹੈ।

iTree Network Solutions +91-8699235413

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ਼ ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਮੰਗ ਕਰਦੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੀ ਦੇ ਅਧਾਰ ਤੇ ਤੇ ਪੁਲਿਸ ਜਾਂਚ ਕਰਕੇ ਹਾਦਸਾ ਕਰਨ ਵਾਲੇ ਗੱਡੀ ਚਾਲਕ ਖਿਲਾਫ ਕਾਰਵਾਈ ਕੀਤੀ ਜਾਵੇ।

iTree Network Solutions +91-8699235413

ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਕਮਾਉ ਸੀ। ਜੋ ਪਿੰਡ ਦੇ ਸਾਬਕਾ ਸਰਪੰਚ ਅੰਗਰੇਜ ਸਿੰਘ ਦਾ ਵੱਡਾ ਭਰਾ ਸੀ ਅਤੇ ਕਿਸਾਨੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਤਾ ਸੀ ਪਰ ਇਸ ਮੌਤ ਤੋਂ ਬਾਅਦ ਪਰਿਵਾਰ ਵਿੱਚ ਕੋਈ ਵੀ ਕਮਾਊ ਨਹੀਂ ਰਿਹਾ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਸਹਿਣਾ ਦੇ ਜਾਂਚ ਅਧਿਕਾਰੀ ਰਣਜੋਧ ਸਿੰਘ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

iTree Network Solutions +91-8699235413