Buland kesari/ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਕਈ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਧਮਕੀ ਭਰੇ ਸੁਨੇਹੇ ਮਿਲਣ ਦੀ ਖ਼ਬਰ ਸਾਹਮਣੇ ਆਈ। ਸੈਕਟਰ 70 ਸਮੇਤ ਕਈ ਹੋਰ ਇਲਾਕਿਆਂ ਦੇ ਸਕੂਲ ਇਸ ਘਟਨਾ ਨਾਲ ਪ੍ਰਭਾਵਿਤ ਹੋਏ ਹਨ।

iTree Network Solutions +91-8699235413

ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨਾਂ ਨੇ ਤੁਰੰਤ ਕਦਮ ਚੁੱਕਦੇ ਹੋਏ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਅਤੇ ਸਕੂਲਾਂ ਨੂੰ ਬੰਦ ਕਰ ਦਿੱਤਾ। ਮਾਪਿਆਂ ਵਿੱਚ ਵੀ ਇਸ ਖ਼ਬਰ ਤੋਂ ਬਾਅਦ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲਿਆ।

iTree Network Solutions +91-8699235413

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਆਪਣੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।

iTree Network Solutions +91-8699235413

ਧਮਕੀ ਕਿਸ ਰੂਪ ਵਿੱਚ ਆਈ ਸੀ ਅਤੇ ਉਸ ਵਿੱਚ ਕੀ ਲਿਖਿਆ ਗਿਆ ਸੀ, ਇਸ ਸਬੰਧੀ ਅਜੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਦੀ ਸਚਾਈ ਸਾਹਮਣੇ ਲਿਆਈ ਜਾਵੇਗੀ।

iTree Network Solutions +91-8699235413