Buland kesari/ਕੇਂਦਰੀ ਰਾਜ ਮੰਤਰੀ Ravneet Bittu ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ (Sangrur Police) ਤੋਂ ਰਿਪੋਰਟ ਤਲਬ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।
ਕੀ ਹੈ ਰਵਨੀਤ ਬਿੱਟੂ ਦਾ ਪੂਰਾ ਵਿਵਾਦ ?
ਇਹ ਵਿਵਾਦ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਤੋਂ ਪੈਦਾ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚਕਾਰ, ਬਿੱਟੂ ਨੇ ਉਸ ਸਥਾਨ ‘ਤੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗਰਮਾ-ਗਰਮ ਬਹਿਸ ਕੀਤੀ। ਦੋਸ਼ ਹੈ ਕਿ ਇਸ ਗਰਮਾ-ਗਰਮ ਬਹਿਸ ਦੌਰਾਨ, ਉਸਨੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰਾਂ ਵਿਰੁੱਧ ਅਪਮਾਨਜਨਕ ਅਤੇ ਜਾਤੀ ਆਧਾਰਿਤ ਗਾਲਾਂ ਦੀ ਵਰਤੋਂ ਕੀਤੀ। ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਨੋਟਿਸ ਲਿਆ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









