iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ...

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ…

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/ਗੁਰਦਾਸਪੁਰ ਵਿੱਚ ਭਾਜਪਾ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਵਿਜੇ ਸੋਨੀ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਪੈਟਰੋਲ ਪੰਪ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਭਾਜਪਾ ਆਗੂ ਪੈਟਰੋਲ ਪੰਪ ‘ਤੇ ਮੌਜੂਦ ਸੀ ਅਤੇ ਹਿਸਾਬ-ਕਿਤਾਬ ਕਰ ਰਹੇ ਸੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ, ਉਹ ਭੱਜ ਕੇ ਬਾਹਰ ਆਏ ਅਤੇ ਹਿੰਮਤ ਦਿਖਾਉਂਦਿਆਂ ਹੋਇਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਮਲਾਵਰਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

iTree Network Solutions +91-8699235413

ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਉਨ੍ਹਾਂ ਦੀ ਕਾਰ ਨੂੰ ਦੋ ਜਾਂ ਤਿੰਨ ਗੋਲੀਆਂ ਲੱਗੀਆਂ। ਗੋਲੀਬਾਰੀ ਦੀ ਪੂਰੀ ਘਟਨਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਦਾ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਗੁਰਦਾਸਪੁਰ ਪੁਲਿਸ ਨੇ ਦੁਪਹਿਰ 12 ਵਜੇ ਇੱਕ ਪ੍ਰੈਸ ਕਾਨਫਰੰਸ ਸੱਦੀ ਹੈ, ਇਸ ਵਿੱਚ ਮਾਮਲੇ ਸਬੰਧੀ ਵੱਡੇ ਖੁਲਾਸੇ ਹੋ ਸਕਦੇ ਹਨ।

iTree Network Solutions +91-8699235413

ਘਟਨਾ ਦੀ ਜਾਣਕਾਰੀ ਦਿੰਦਿਆਂ ਹੋਇਆਂ ਪੀੜਤ ਭਾਜਪਾ ਆਗੂ ਵਿਜੇ ਸੋਨੀ ਨੇ ਦੱਸਿਆ ਕਿ ਰਾਤ 10:30 ਵਜੇ ਦੇ ਕਰੀਬ ਉਹ ਆਪਣੇ ਪੈਟਰੋਲ ਪੰਪ ‘ਤੇ ਬੈਠੇ ਕੇ ਸਕੈਨਰ ਅਤੇ ਪੈਸਿਆਂ ਦਾ ਹਿਸਾਬ ਕਿਤਾਬ ਕਰ ਰਿਹਾ ਸੀ। ਜਿਸ ਵੇਲੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ, ਜਿਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ, ਤਾਂ ਉਨ੍ਹਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਪਹਿਲਾਂ ਕਿ ਉਹ ਕੁਝ ਕਰਦੇ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ।

ਵਿਜੇ ਸੋਨੀ ਦੇ ਅਨੁਸਾਰ, ਉਨ੍ਹਾਂ ਦਾ ਬੈਗ ਨੇੜੇ ਹੀ ਪਿਆ ਸੀ, ਜਿਸ ਵਿੱਚ ਉਨ੍ਹਾਂ ਦੀ ਰਿਵਾਲਵਰ ਪਈ ਹੋਈ ਸੀ। ਉਨ੍ਹਾਂ ਨੇ ਤੁਰੰਤ ਆਪਣਾ ਰਿਵਾਲਵਰ ਕੱਢਿਆ ਅਤੇ ਹਮਲਾਵਰਾਂ ‘ਤੇ ਦੋ ਜਾਂ ਤਿੰਨ ਗੋਲੀਆਂ ਚਲਾ ਕੇ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

iTree Network Solutions +91-8699235413

ਹਮਲਾਵਰਾਂ ਨੇ ਦਿੱਤੀ ਧਮਕੀ

ਵਿਜੇ ਸੋਨੀ ਦੇ ਭਾਣਜੇ ਨੇ ਕਿਹਾ ਕਿ ਉਨ੍ਹਾਂ ਦੇ ਮਾਮਾ ਕਾਫ਼ੀ ਸਮੇਂ ਤੋਂ ਭਾਜਪਾ ਲਈ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਜ਼ਿਲ੍ਹਾ ਟ੍ਰੇਡ ਸੈੱਲ ਦੇ ਮੁਖੀ ਹਨ। ਉਨ੍ਹਾਂ ਨੂੰ ਕੁਝ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਅਤੇ ਕਾਲਾਂ ਆ ਰਹੀਆਂ ਸਨ, ਜਿਨ੍ਹਾਂ ਨੂੰ ਉਹ ਅਕਸਰ ਆਪਣੇ ਰੁਝੇਵਿਆਂ ਕਾਰਨ ਨਜ਼ਰਅੰਦਾਜ਼ ਕਰ ਦਿੰਦੇ ਸੀ। ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਇੱਕ ਮੈਸੇਜ ਅਤੇ ਆਡੀਓ ਰਿਕਾਰਡਿੰਗ ਵੀ ਭੇਜੀ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਧਮਕੀ ਭਰੇ ਮੈਸੇਜ ਵਿੱਚ ਲਿਖਿਆ ਕਿ ਇਹ ਸਿਰਫ਼ ਟ੍ਰੇਲਰ ਸੀ ਅਤੇ ਜੇਕਰ 10 ਦਿਨਾਂ ਦੇ ਅੰਦਰ ਦੋ ਕਰੋੜ ਰੁਪਏ ਨਾ ਦਿੱਤੇ ਤਾਂ ਉਹ ਪੂਰੀ ਪਿਕਚਰ ਸਾਫ ਕਰ ਦਿਆਂਗੇ।

iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Buland kesari/ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ...

You cannot copy content of this page