ਇਹ ਪ੍ਰਦਰਸ਼ਨ ਪਹਿਲਾਂ ਤੋਂ ਐਲਾਨਿਆ ਹੋਇਆ ਸੀ। ਇਸ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਚੰਡੀਗੜ੍ਹ ਪੁਲਿਸ ਇਸ ਮਾਮਲੇ ਵਿੱਚ ਕਿਵੇਂ ਚੂਕ ਗਈ। ਪੁਲਿਸ ਨਾ ਤਾਂ ਪ੍ਰਦਰਸ਼ਨਕਾਰੀਆਂ ਨੂੰ ਸਰਹੱਦ ‘ਤੇ ਰੋਕ ਸਕੀ ਅਤੇ ਨਾ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਪਹੁੰਚਣ ਤੋਂ ਰੋਕ ਸਕੀ।

iTree Network Solutions +91-8699235413

ਸਾਬਕਾ DGP ਨੇ ਤਾਲਮੇਲ ਦੀ ਕਮੀ ਦੱਸੀ

ਪੰਜਾਬ ਦੇ ਸਾਬਕਾ ਡੀਜੀਪੀ ਏ.ਪੀ. ਪਾਂਡੇ ਨੇ ਕਿਹਾ ਕਿ ਇਹ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵਿਚਕਾਰ ਤਾਲਮੇਲ ਅਤੇ ਗਰਾਊਂਡ ਇੰਟੈਲੀਜੈਂਸ ਦੀ ਕਮੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਸਨ।

SSP ਨੇ ਪੁਲਿਸ ਦਾ ਕੀਤਾ ਬਚਾਅ

ਚੰਡੀਗੜ੍ਹ ਦੀ ਐੱਸਐੱਸਪੀ ਕਵਰਦੀਪ ਕੌਰ ਨੇ ਪੁਲਿਸ ਦਾ ਪੱਖ ਰੱਖਦਿਆਂ ਕਿਹਾ ਕਿ ਪੁਲਿਸ ਕਿਸੇ ਵੀ ਕੀਮਤ ‘ਤੇ ਮਾਹੌਲ ਨੂੰ ਖਰਾਬ ਨਹੀਂ ਹੋਣ ਦੇਣਾ ਚਾਹੁੰਦੀ ਸੀ।

iTree Network Solutions +91-8699235413

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਤੋਂ ਸੰਗਠਨ ਦੇ ਆਗੂਆਂ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਸੀ, ਪਰ ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ। ਐੱਸਐੱਸਪੀ ਦੇ ਮੁਤਾਬਕ ਕੁਝ ਲੋਕ ਹਥਿਆਰਾਂ ਨਾਲ ਵੀ ਆਏ ਹੋਏ ਸਨ ਅਤੇ ਉਨ੍ਹਾਂ ਦੇ ਹਮਲੇ ਕਾਰਨ ਕਈ ਪੁਲਿਸ ਜਵਾਨ ਜ਼ਖ਼ਮੀ ਹੋਏ ਹਨ।

ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਐੱਸਐੱਸਪੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਧਾਰਾ 163 ਦੀ ਉਲੰਘਣਾ ਦੇ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 173(1) ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ਼ਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੀਡੀਓ ਫੁਟੇਜ ਦੇ ਆਧਾਰ ‘ਤੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

iTree Network Solutions +91-8699235413