ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਹਰਿੰਦਰ ਸਿੰਘ ਢੀਂਡਸਾ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ
Buland Kesari/*ਜਲੰਧਰ:* ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਿਹੰਗ ਸਿੰਘਾਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ North ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ, ਮਨੁੱਖਤਾ ਦੀ ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ, ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਰਣਜੀਤ ਸਿੰਘ ਰਾਣਾ, ਕੌਂਸਲ ਮੈਂਬਰ, ਮੀਤ ਪ੍ਰਧਾਨ ਗੁਰਜੀਤ ਸਿੰਘ ਮਰਵਾਹਾ, ਕਰਤਾਰ ਸਿੰਘ ਗਿੱਲ, ਸਰਕਲ ਪ੍ਰਧਾਨ ਮਕਸੂਦਾਂ, ਜਗਦੀਪ ਸਿੰਘ ਵਿਰਦੀ, ਮੈਂਬਰ ਜਨਰਲ ਕੌਂਸਲ, ਸਤਪਾਲ ਸਿੰਘ ਨੀਲਾ, ਸਰਕਲ ਪ੍ਰਧਾਨ ਨੀਲਾ ਮਹਿਲ, ਮੇਜਰ ਸਿੰਘ ਕਾਹਲੋਂ, ਸਰਕਲ ਪ੍ਰਧਾਨ ਵੇਰਕਾ, ਗੁਰਸੇਵਕ ਸਿੰਘ ਗਿੱਲ, ਪ੍ਰਧਾਨ, ਬਲ ਕ੍ਰਿਸ਼ਨ ਬਾਲੀ, ਪ੍ਰਧਾਨ ਬੀਬੀ ਵਿੰਗ, ਸ਼੍ਰੀ ਜੀ ਰਜੋਸ਼ ਸ਼ਰਮਾ, ਪ੍ਰਧਾਨ ਉਦਯੋਗ ਅਤੇ ਵਪਾਰ, ਵਪਾਰ ਤਰਲੋਚਨ ਸਿੰਘ, ਪ੍ਰਧਾਨ ਬੀਬੀ ਵਿੰਗ, ਗੁਰਚਰਨ ਸਿੰਘ, ਵਾਰਡ ਪ੍ਰਧਾਨ, ਰਣਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ ਬਾਜਵਾ, ਸੀਨੀਅਰ ਮੀਤ ਪ੍ਰਧਾਨ ਅਤੇ ਜਥੇਦਾਰ ਅਰਜਨ ਸਿੰਘ, ਸੀਨੀਅਰ ਮੀਤ ਪ੍ਰਧਾਨ ਹਲਕਾ ਉੱਤਰੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ।
ਸਭ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਿਮਰਨ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








