Buland kesari/Punjab drug smugglers attack; ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਲਾਸੌਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਦੱਸਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਵੱਲੋਂ ਇੱਕ ਵਿਅਕਤੀ ’ਤੇ ਹਮਲਾ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

iTree Network Solutions +91-8699235413

ਮਿਲੀ ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਪਿੰਡ ਪਲਾਸੌਰ ਵਿੱਚ ਉਸ ਵੇਲੇ ਮਾਹੌਲ ਤਣਾਓਪੂਰਨ ਬਣ ਗਿਆ। ਜਦੋਂ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਤ ਇੱਕ ਵਰਕਰ ਸਰਵਨ ਸਿੰਘ ਨੇ ਇਲਾਕੇ ਵਿੱਚ ਨਸ਼ਾ ਵੇਚਣ ਦਾ ਵਿਰੋਧ ਕੀਤਾ ਸੀ।

iTree Network Solutions +91-8699235413

ਇਸ ਦੌਰਾਨ ਗੁੱਸੇ ਵਿੱਚ ਆਏ ਨਸ਼ਾ ਤਸਕਰਾਂ ਵੱਲੋਂ ਸਰਵਨ ਸਿੰਘ ’ਤੇ ਹਮਲਾ ਕਰ ਦਿੱਤਾ ਗਿਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਸਰਵਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਅਤੇ ਹਾਲਤ ਨਾਜ਼ੁਕ ਹੋਣ ਕਾਰਨ ਬਾਅਦ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਖੁੱਲ੍ਹੇਆਮ ਚੱਲ ਰਹੀ ਹੈ ਅਤੇ ਜੋ ਵੀ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਉਸਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ।

iTree Network Solutions +91-8699235413

ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।

ਉਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

iTree Network Solutions +91-8699235413