Buland kesari;- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 Assistant professors ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। (Assistant professors)ਹਾਈਕੋਰਟ ਦੇ ਫੈਸਲੇ ਤੋਂ ਸਪੱਸ਼ਟ ਹੋ ਗਿਆ ਹੈ ਕਿ ਹੁਣ ਇਸ ਭਰਤੀ ਪ੍ਰਕਿਰਿਆ ਵਿਚ ਸ਼ਾਮਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ। ਹਾਲਾਂਕਿ ਪਹਿਲਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਕਿ ਭਰਤੀ ਪ੍ਰਕਿਰਿਆ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ।
also read;-Atishi ਬਣੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ, 5 ਕੈਬਨਿਟ ਮੰਤਰੀਆਂ ਨੇ ਵੀ ਚੁੱਕੀ ਸਹੁੰ
ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਤੋਂ ਵੱਡੀ ਰਾਹਤ ਮਿਲੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.