iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ

ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਕਰਨਾਟਕ ਦੇ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਨੇ ਲੋਕਾਯੁਕਤ ਦੀ ਕਾਰਵਾਈ ਤੋਂ ਬਾਅਦ ਕਰਨਾਟਕ ਸੋਪ ਐਂਡ ਡਿਟਰਜੈਂਟ ਲਿਮਟਿਡ (ਕੇਐਸਡੀਐਲ) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

iTree Network Solutions +91-8699235413

ਦੱਸ ਦੇਈਏ ਕਿ ਲੋਕਾਯੁਕਤ ਅਧਿਕਾਰੀਆਂ ਨੇ ਵਿਧਾਇਕ ਦੇ ਬੇਟੇ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਧਾਇਕ ਦੇ ਘਰੋਂ 6 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ।

iTree Network Solutions +91-8699235413

iTree Network Solutions +91-8699235413
ਵਿਧਾਇਕ ਵਿਰੂਪਕਸ਼ੱਪਾ ਦਾਵਨਗੇਰੇ ਜ਼ਿਲ੍ਹੇ ਦੇ ਚੰਨਾਗਿਰੀ ਤੋਂ ਵਿਧਾਇਕ ਹਨ। ਉਸਦਾ ਪੁੱਤਰ ਪ੍ਰਸ਼ਾਂਤ ਮਡਲ ਬੰਗਲੌਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ (BWSSB) ਵਿੱਚ ਮੁੱਖ ਲੇਖਾਕਾਰ ਹੈ।

ਵੀਰਵਾਰ ਨੂੰ ਪ੍ਰਸ਼ਾਂਤ ਮਡਲ ਨੂੰ KSDL ਦਫਤਰ ‘ਚ 40 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਲੋਕਾਯੁਕਤ ਅਧਿਕਾਰੀਆਂ ਨੇ ਵਿਰੂਪਕਸ਼ੱਪਾ ਦੇ ਘਰ ਅਤੇ ਦਫਤਰਾਂ ਦੀ ਤਲਾਸ਼ੀ ਲਈ।

ਵਿਧਾਇਕ ਨੇ ਆਪਣੇ ਅਸਤੀਫ਼ੇ ਵਿੱਚ ਦੋਸ਼ਾਂ ਤੋਂ ਇਨਕਾਰ ਕੀਤਾ

ਭਾਜਪਾ ਵਿਧਾਇਕ ਨੇ ਆਪਣੇ ਅਸਤੀਫੇ ਵਿਚ ਆਪਣੇ ‘ਤੇ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਲੋਕਾਯੁਕਤ ਦੇ ਛਾਪੇ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਮੇਰੇ ਅਤੇ ਮੇਰੇ ਪਰਿਵਾਰ ਖਿਲਾਫ ਸਾਜ਼ਿਸ਼ ਹੈ।

ਇਸ ਦੇ ਨਾਲ ਹੀ ਲੋਕਾਯੁਕਤ ਅਧਿਕਾਰੀਆਂ ਮੁਤਾਬਕ ਵੀਰਵਾਰ ਸਵੇਰੇ ਇਕ ਵਿਅਕਤੀ ਨੇ ਪ੍ਰਸ਼ਾਂਤ ‘ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਲੋਕਾਯੁਕਤ ਅਧਿਕਾਰੀਆਂ ਨੇ ਜਾਲ ਵਿਛਾ ਕੇ ਪ੍ਰਸ਼ਾਂਤ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਲੋਕਾਯੁਕਤ ਅਧਿਕਾਰੀ ਨੇ ਕਿਹਾ, “ਅਸੀਂ ਉਸ ਦੇ ਦਫ਼ਤਰ ਦੀ ਤਲਾਸ਼ੀ ਲਈ ਅਤੇ 1.7 ਕਰੋੜ ਰੁਪਏ ਮਿਲੇ। ਸਾਨੂੰ ਸ਼ੱਕ ਹੈ ਕਿ ਪ੍ਰਸ਼ਾਂਤ ਆਪਣੇ ਪਿਤਾ ਦੀ ਤਰਫੋਂ ਰਿਸ਼ਵਤ ਲੈ ਰਿਹਾ ਸੀ। ਅਸੀਂ ਉਸ ਦੇ ਦਫ਼ਤਰ ਵਿੱਚ ਮਿਲੇ ਪੈਸਿਆਂ ਦੇ ਸਰੋਤ ਦੀ ਜਾਂਚ ਕਰ ਰਹੇ ਹਾਂ।” ਦੂਜੇ ਪਾਸੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਭਾਜਪਾ ਨੂੰ ‘ਭ੍ਰਿਸ਼ਟ ਜਨਤਾ ਪਾਰਟੀ’ ਕਰਾਰ ਦਿੰਦੇ ਹੋਏ ਤਿੱਖੇ ਹਮਲੇ ਕੀਤੇ।

iTree Network Solutions +91-8699235413

ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਕਿ 40 ਫੀਸਦੀ ਸਰਕਾਰਾ ਦੇ ਭ੍ਰਿਸ਼ਟਾਚਾਰ ਦੀ ਬਦਬੂ ਨੇ ਮੈਸੂਰ ਸੈਂਡਲ ਸਾਬਣ ਦੀ ਖੁਸ਼ਬੂ ਨੂੰ ਵੀ ਪ੍ਰਦੂਸ਼ਿਤ ਕਰ ਦਿੱਤਾ ਹੈ। ਪਹਿਲੀ ਵਾਰ, ਕੇਐਸਡੀਐਲ ਦੇ ਚੇਅਰਮੈਨ-ਭਾਜਪਾ ਵਿਧਾਇਕ ਵਿਰੂਪਕਸ਼ੱਪਾ ਦੇ ਪੁੱਤਰ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ ਅਤੇ 24 ਘੰਟਿਆਂ ਦੇ ਅੰਦਰ ਘਰ ਤੋਂ 6,00,00,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page