Buland kesari ;- Breaking news ਮੋਗਾ: ਹਰ ਰੋਜ਼ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਠੱਗਾਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਕਸਬਾ ਧਰਮਕੋਟ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਜੋੜੇ ਨੂੰ ਪੈਸੇ ਦੁੱਗਣੇ ਕਰਨ ਦੇ ਬਹਾਨੇ 2.5 ਕਰੋੜ ਰੁਪਏ ਦੀ ਠੱਗੀ ਮਾਰੀ ਗਈ। ਇਸ ਸਬੰਧੀ ਥਾਣਾ ਧਰਮਕੋਟ ਦੀ ਪੁਲਸ ਨੇ 3 ਵਿਅਕਤੀਆਂ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। Breaking news ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਜਾਣ-ਪਛਾਣ ਵਾਲੀ ਔਰਤ ਅਤੇ ਉਸ ਦੇ ਦੋ ਸਾਥੀਆਂ ਨੇ ਉਸ ਦੇ ਪਤੀ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 2.5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਉਸ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.