Buland Kesari :- (cabinet minister Mohinder Bhagat ) ਪੰਜਾਬ ਰੱਖਿਆ ਸੇਵਾਵਾਂ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ (Mohinder Bhagat) ਦਾ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ (Himanshu Aggarwal)ਦੀ ਅਗਵਾਈ ਹੇਠ ਗਾਰਡ ਆਫ਼ ਆਨਰ ਦਿੱਤਾ ਗਿਆ |ਇਸ ਮੌਕੇ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ ਅਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਆਪਣੇ ਪਿਆਰ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ। ਸਰਕਟ ਹਾਊਸ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਪਣੇ ਪਿਤਾ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।
ਪਾਰਟੀ ਪ੍ਰਤੀ ਖਰਾ ਰਹੇਗਾ
ਇਸ ਮੌਕੇ ਸੰਬੋਧਨ ਕਰਦਿਆਂ Mohinder Bhagat ਨੇ ਜਲੰਧਰ ਖਾਸ ਕਰਕੇ ਜਲੰਧਰ ਪੱਛਮੀ ਦੇ ਲੋਕਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਕੈਬਨਿਟ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਸੌਂਪੇ ਗਏ ਭਰੋਸੇ ਅਤੇ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ।
Mohinder Bhagat ਨੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ 24 ਘੰਟੇ ਹਾਜ਼ਰ ਰਹਿਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਜਲੰਧਰ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਦਾ ਵਾਅਦਾ ਕੀਤਾ।
ਉਨ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਹਰ ਵੋਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਇਲਾਕੇ ਦਾ ਹਰ ਵੋਟਰ ਮੰਤਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਬੇਝਿਜਕ ਸੰਪਰਕ ਕਰ ਸਕਦਾ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਅਤੇ ਐਸਡੀਐਮ ਬਲਬੀਰ ਰਾਜ ਸਿੰਘ ਵੀ ਹਾਜ਼ਰ ਸਨ।
read also ;- Aishwarya Rai ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਬੱਚਨ ਨੇ ਚੁੱਕਿਆ ਇਹ ਵੱਡਾ ਕਦਮ!
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.