Kisan union News: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੇਂਦਰ ਦੇ ਵੱਡੇ ਆਗੂ ਰੈਲੀਆਂ ਕਰਨ ਆ ਰਹੇ ਹਨ ਅਤੇ ਕਿਸਾਨ ਉਹਨਾਂ ਕੋਲੋਂ ਸਵਾਲ ਕਰਨਾ ਚਾਹੁੰਦੇ ਹਨ, ਪਰ ਕੇਂਦਰ ਸਰਕਾਰ ਦੀ ਸ਼ਹਿ ਤੇ Punjab Police ਮਿਲ ਕੇ ਕਿਸਾਨਾਂ ਨੂੰ ਦਬਾ ਰਹੇ ਹਨ। ਕਿਸਾਨਾਂ ਨੂੰ bjp ਆਗੂਆਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ।
ਅਜਿਹੇ ਵਿੱਚ kisan ਅਤੇ ਕੇਂਦਰ ਸਰਕਾਰ ਵਿੱਚ ਦੂਰੀ ਵੱਧਦੀ ਜਾ ਰਹੀ ਹੈ। ਬੜੀ ਸਾਜ਼ਿਸ਼ ਦੇ ਤਹਿਤ ਕਿਸਾਨਾਂ ਨੂੰ ਉਹਨਾਂ ਦੇ ਘਰ ਨਜ਼ਰਬੰਦ ਕੀਤਾ ਜਾ ਰਿਹਾ ਹੈ ਜਾਂ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ।
ਬਾਈ ਨਛੱਤਰ ਸਿੰਘ ਨੇ ਕਿਹਾ ਕਿ ਇੱਕ ਜੂਨ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਉਹਨਾਂ ਦੇ ਹੱਕ ਮਿਲਣੇ ਚਾਹੀਦੇ ਹਨ। ਨਹੀਂ ਤਾਂ ਕਿਸਾਨ bjp ਆਗੂਆਂ ਦਾ ਘੇਰਾਓ ਜਾਰੀ ਰੱਖਣਗੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.