Buland Kesari :- ਪੰਜਾਬ ਦੇ CM Bhagwant mann ਨੇ ਅੱਜ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਖਾਸ ਕਰਕੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਇੱਕ ਸੰਦੇਸ਼ ਵਿੱਚ CM ਨੇ ਕਿਹਾ ਕਿ ਇਹ ਦੋਵੇਂ ਤਿਉਹਾਰ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ, ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦੇ ਹਨ।
ਇਹ ਤਿਉਹਾਰ ਸਾਰੇ ਧਰਮਾਂ ਤੋਂ ਉੱਪਰ ਹੈ
ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਪਰੇ ਲੋਕਾਂ ਨੂੰ ਭਾਈਚਾਰੇ, ਏਕਤਾ ਅਤੇ ਆਪਸੀ ਪਿਆਰ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਹ ਤਿਉਹਾਰ ਸਾਨੂੰ ਬਰਾਬਰੀ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਲਈ ਆਦਰਸ਼ ਅਤੇ ਨੇਕ ਜੀਵਨ ਜਿਊਣ ਦਾ ਰਸਤਾ ਦਿਖਾਉਂਦੇ ਹਨ।
CM ਨੇ ਲੋਕਾਂ ਨੂੰ ਇਹ ਤਿਉਹਾਰ ਸਾਂਝੇ ਤੌਰ ‘ਤੇ ਮਨਾਉਣ ਅਤੇ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਸ਼ਾਂਤੀ ਨੂੰ ਬੜ੍ਹਾਵਾ ਦੇਣ ਲਈ ਸਮਰਪਿਤ ਕਰਨ ਦੀ ਅਪੀਲ ਕੀਤੀ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.