Buland kesari ;- ਜਲੰਧਰ ਸ਼ਹਿਰ ਵਿੱਚ ਸਨੈਚਰਾਂ ਨੂੰ ਨੱਥ ਪਾਉਣ ਲਈ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ Commissionerate Police ਨੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ Commissionerate Police ਨੇ ਦੱਸਿਆ ਕਿ ਹਰਜਿੰਦਰ ਸਿੰਘ ਉਰਫ ਜਿੰਦੀ ਪੁੱਤਰ ਸਵਰਗੀ ਮਲਕੀਤ ਸਿੰਘ ਵਾਸੀ ਪਿੰਡ ਅਹਿਮਦਪੁਰ ਛੰਨਾ, ਥਾਣਾ ਸੁਲਤਾਨਪੁਰ ਲੋਧੀ, ਕਪੂਰਥਲਾ, ਜੋ ਕਿ ਹੁਣ ਇੰਦਰਾ ਕਾਲੋਨੀ, ਨਕੋਦਰ, ਜਲੰਧਰ ਦਾ ਰਹਿਣ ਵਾਲਾ ਸੀ, ਜੋ ਕਿ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਮਾਡਲ ਟਾਊਨ ਸਥਿਤ ਕੇਐਫਸੀ ਨੇੜਿਓਂ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੱਸਿਆ ਕਿ ਉਸ ਕੋਲੋਂ ਇੱਕ ਮੋਟਰਸਾਈਕਲ ਅਤੇ ਚਾਰ ਸੈੱਟ ਸੋਨੇ ਦੀਆਂ ਵਾਲੀਆਂ ਬਰਾਮਦ ਹੋਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਵਿਖੇ ਮੁਕੱਦਮਾ ਨੰਬਰ 210 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਹੇਠ ਪਰਚਾ ਦਰਜ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਕੇਸ ਦਰਜ ਹਨ।
ਇਸੇ ਤਰ੍ਹਾਂ Commissionerate Police ਨੇ ਦੱਸਿਆ ਕਿ ਥਾਣਾ ਡਵੀਜ਼ਨ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਚੋਰੀ ਦਾ ਮੋਟਰਸਾਈਕਲ, ਇਕ ਮੈਸਟ੍ਰੋ ਸਕੂਟਰ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ ‘ਤੇ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਧਵਨਕੇ ਨਿਸ਼ਾਨ, ਥਾਣਾ ਸਦਰ, ਕਪੂਰਥਲਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਪਿੰਡ ਧਵਨਕੇ ਜਗੀਰ, ਥਾਣਾ ਸਦਰ, ਕਪੂਰਥਲਾ ਪੁਲਿਸ ਨੇ ਕਾਬੂ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 158 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਪਰਚਾ ਦਰਜ ਕੀਤਾ ਗਿਆ ਹੈ।
Commissionerate Police ਨੇ ਦੱਸਿਆ ਕਿ ਗੁਰਪ੍ਰੀਤ ਖ਼ਿਲਾਫ਼ ਇੱਕ ਕੇਸ ਪੈਂਡਿੰਗ ਹੈ ਜਦੋਂਕਿ ਮਨਪ੍ਰੀਤ ਖ਼ਿਲਾਫ਼ ਪੰਜ ਕੇਸ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.