ਜਲੰਧਰ, (BULAND KESARI) :- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੀ ਅਗਵਾਈ ਵਿਚ ਨਕੋਦਰ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ। ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਿਆਰ ਕਰਨ ਵਾਲੇ ਹਾਜ਼ਰ ਹੋਏ।
ਇਸ ਮੌਕੇ ਹਲਕਾ ਇੰਚਾਰਜ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਦੀ ਮੰਸ਼ਾ ਪੰਜਾਬ ਲਈ ਸਾਫ ਨਹੀਂ ਹੈ। ਜਿਹੜੇ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਣ ਨੂੰ ਫਿਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਨੀਫ਼ੈਸਟੋ ਵਿਚ ਸਾਫ-ਸਾਫ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਅਲੱਗ ਸਟੇਟ ਦਾ ਦਰਜਾ ਦਿੱਤਾ ਜਾਵੇਗਾ।
ਜਿਸ ਇਨ੍ਹਾਂ ਦੀ ਮਨਸ਼ਾ ਸਾਫ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀ ਕਿਉਂਕਿ ਇਨ੍ਹਾਂ ਦੇ ਮੰਤਰੀ ਵੀ ਪੰਜਾਬ ਨੂੰ ਲੁੱਟਣ ਦੀ ਤਾਕ ਵਿਚ ਰਹਿੰਦੇ ਹਨ। 1984 ਸਿੱਖ ਦੰਗਿਆਂ ਦੇ ਦੋਸ਼ੀ ਵਿਅਕਤੀ ਅਜੇ ਵੀ ਇਨ੍ਹਾਂ ਦੀ ਪਾਰਟੀ ਦਾ ਹਿੱਸਾ ਹਨ ਜਦੋਂ ਕਿ ਇਨ੍ਹਾਂ ਨੂੰ ਅਜਿਹੇ ਵਿਅਕਤੀਆਂ ਨੂੰ ਪਾਰਟੀ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ ਪਰ ਇਸ ਦੇ ਬਾਵਜੂਦ ਇਨ੍ਹਾਂ ਨੇ ਅਜਿਹੇ ਵਿਅਕਤੀਆਂ ਨੂੰ ਪਾਰਟੀ ਵਿਚ ਉੱਚ ਅਹੁਦੇ ਦਿੱਤੇ ਹੋਏ ਹਨ।
ਜਿਸ ਤੋਂ ਸਾਫ ਹੁੰਦਾ ਹੈ ਕਿ ਇਹ ਕਦੇ ਵੀ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਸੋਚ ਸਕਦੇ। ਕਾਂਗਰਸ ਦੀਆਂ ਮਾਰੂ ਨੀਤੀਆਂ ਕਾਰਨ ਹੀ ਇਨ੍ਹਾਂ ਦੀ ਸਰਕਾਰ ਨਹੀਂ ਬਣਦੀ, ਜਿਹੜੇ ਸੂਬਿਆਂ ਵਿਚ ਇਨ੍ਹਾਂ ਦੀ ਸਰਕਾਰ ਬਣਦੀ ਵੀ ਹੈ ਉਥੇ ਵੀ ਇਨ੍ਹਾਂ ਦੇ ਮੈਂਬਰਾਂ ਦੀ ਆਪਸੀ ਫੁੱਟ ਕਾਰਨ ਸਰਕਾਰ ਡਿੱਗ ਜਾਂਦੀ ਹੈ।
Congress always betrayed Punjab and Sikhs: Jathedar Wadala
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.