Buland kesari ;- (Congress leader’s son murdered ) ਮੰਡੀ ਗੋਬਿੰਦਗੜ੍ਹ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਜ਼ਦੀਕੀ ਪਿੰਡ ਬਦੀਨਪੁਰ ਵਿਖੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਪੁੱਤਰ ਤਰਨਜੀਤ ਸਿੰਘ ਤਰਨੀ ਦਾ ਉਸ ਦੇ ਦੋਸਤਾਂ ਨੇ ਰੰਜਿਸ਼ ਕਾਰਨ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸ. ਅਰਸ਼ਦੀਪ ਸ਼ਰਮਾ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਦੇ ਬਿਆਨਾਂ ‘ਤੇ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਧੀਰਜ ਬੱਤਾ ਉਰਫ਼ ਧੀਰੂ, ਪ੍ਰਿੰਸ ਬੁੱਲ੍ਹੜ, ਤਿਤਲੀ, ਗੱਗੀ, ਸੰਦੀਪ ਬਾਕਸਰ ਵਜੋਂ ਹੋਈ ਹੈ।
Congress leader’s son murdered ) ਮ੍ਰਿਤਕ ਤਰਨਜੀਤ ਸਕਰੈਪ ਦਾ ਕਾਰੋਬਾਰ ਕਰਦਾ ਸੀ। ਪਿਤਾ ਨੇ ਦੋਸ਼ ਲਾਇਆ ਹੈ ਕਿ ਰੰਜਿਸ਼ ਦੇ ਚੱਲਦਿਆਂ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਂਗਰਸੀ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲੁਧਿਆਣਾ ਵਿੱਚ ਸਕਰੈਪ ਦਾ ਕਾਰੋਬਾਰ ਕਰਦਾ ਸੀ। ਇਕ ਸਾਲ ਪਹਿਲਾਂ ਉਸ ਦੀ ਆਪਣੇ ਦੋਸਤਾਂ ਨਾਲ ਲੜਾਈ ਹੋਈ ਸੀ।
Congress leader’s son murdered ) ਬੁੱਧਵਾਰ ਨੂੰ ਜਦੋਂ ਉਸਦਾ ਲੜਕਾ ਨਜ਼ਦੀਕੀ ਪਿੰਡ ਬਦੀਨਪੁਰ ਵਿਖੇ ਆਪਣੇ ਦੋਸਤਾਂ ਨੂੰ ਮਿਲਣ ਗਿਆ ਤਾਂ ਸਕਾਰਪੀਓ ਕਾਰ ‘ਚ ਸਵਾਰ 4-5 ਨੌਜਵਾਨਾਂ ਨੇ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਦੇ ਲੜਕੇ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜ਼ਖਮੀ ਤਰਨਜੀਤ ਨੇ ਉਸੇ ਸਮੇਂ ਆਪਣੇ ਪਿਤਾ ਨੂੰ ਫੋਨ ਕਰਕੇ ਦੱਸਿਆ ਕਿ ਕੁਝ ਲੋਕਾਂ ਨੇ ਉਸ ‘ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.