ਦਿੱਲੀ-ਐੱਨਸੀਆਰ ‘ਚ ਠੰਢ ਤੋਂ ਕੁਝ ਰਾਹਤ ਮਿਲੀ ਹੈ, ਪਰ ਮੌਸਮ ਵਿਭਾਗ ਮੁਤਾਬਕ ਜਲਦ ਹੀ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਤੇ ਅਸਰ ਪੈ ਸਕਦਾ ਹੈ। ਹਰਿਆਣਾ ਸਰਕਾਰ ਨੇ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ, ਜਦਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 21 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਉੱਤਰੀ ਭਾਰਤ ਵਿਚ 14 ਜਨਵਰੀ ਤੋਂ ਸੰਘਣੀ ਧੁੰਦ ਦੀ ਨਵੀਂ ਲਹਿਰ ਆਉਣ ਦੀ ਸੰਭਾਵਨਾ ਹੈ, ਜਦਕਿ 15 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਬਣੇਗੀ।\
ਮੌਸਮ ਵਿਭਾਗ ਮੁਤਾਬਕ 16 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 3-5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੱਧ ਪ੍ਰਦੇਸ਼ ਵਿੱਚ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਅਗਲੇ 3 ਦਿਨਾਂ ਦੌਰਾਨ ਗੁਜਰਾਤ ਰਾਜ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.