Buland kesari ;- Canada ‘ਚ ਰਹਿੰਦੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ AP Dhillon ਦੇ ਘਰ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਕੈਨੇਡੀਅਨ ਆਰਸੀਐਮਪੀ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਸਾਥੀ ਦੀ ਵੀ ਕੈਨੇਡੀਅਨ ਪੁਲਿਸ ਨੇ ਪਛਾਣ ਕਰ ਲਈ ਹੈ। ਹਾਲਾਂਕਿ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸ਼ੱਕ ਹੈ ਕਿ ਉਹ ਘਟਨਾ ਤੋਂ ਬਾਅਦ ਭਾਰਤ ਆਇਆ ਸੀ।
ਇਸ ਸਾਲ 2 ਸਤੰਬਰ ਨੂੰ AP Dhillon ਬ੍ਰਿਟਿਸ਼ ਕੋਲੰਬੀਆ ‘ਚ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਹੁਣ ਇਸ ਮਾਮਲੇ ਵਿੱਚ ਵੈਨਕੂਵਰ ਆਰਸੀਐਮਪੀ ਸ਼ਾਮਲ ਹਨ। ਦਾਅਵਾ ਕੀਤਾ ਗਿਆ ਹੈ ਕਿ ਪੰਜਾਬੀ ਗਾਇਕ ਦੇ AP Dhillon ਘਰ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੂਜੇ ਦੇ ਕੈਨੇਡਾ ਤੋਂ ਭਾਰਤ ਭੱਜਣ ਦਾ ਸ਼ੱਕ ਹੈ। ਮੁਲਜ਼ਮਾਂ ਦੀ ਪਛਾਣ ਵਿਨੀਪੈਗ ਵਾਸੀ ਅਬਜੀਤ ਕਿੰਗਰਾ ਅਤੇ ਵਿਕਰਮ ਸ਼ਰਮਾ ਵਜੋਂ ਹੋਈ ਹੈ।
ਪੁਲਸ ਮੁਤਾਬਕ ਅਭਿਜੀਤ ਕਿੰਗਰਾ ਨੂੰ ਬੁੱਧਵਾਰ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅਭਿਜੀਤ ‘ਤੇ ਗੋਲੀਬਾਰੀ ਅਤੇ ਅੱਗਜ਼ਨੀ ਦਾ ਦੋਸ਼ ਹੈ। ਘਟਨਾ ਸਮੇਂ ਵਿਕਰਮ ਸ਼ਰਮਾ ਵੀ ਉਸ ਦੇ ਨਾਲ ਸੀ। ਘਟਨਾ ਤੋਂ ਬਾਅਦ ਉਹ ਭਾਰਤ ਭੱਜ ਗਿਆ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.