iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS...

ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ

Date:

National News

Buland Kesari/ ED ਵੱਲੋਂ ਅਚਾਨਕ ਵੱਡੀ ਕਾਰਵਾਈ ਕੀਤੀ ਗਈ, ਜਿਸ ਨੇ ਮੁਲਾਜ਼ਮਾਂ ਵਿਚਾਲੇ ਤਰਥੱਲੀ ਮਚਾ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ 10 ਦਿਨਾਂ ਦੇ ਅੰਦਰ ਦੂਜੀ ਵਾਰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਪੇਸ਼ ਹੋਈ। ਉਹ ਵੀਰਵਾਰ ਸਵੇਰੇ ਕਰੀਬ 10 ਵਜੇ ਈਡੀ ਦਫ਼ਤਰ ਪਹੁੰਚੀ। ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਪੇਸ਼ੀ ਸਬੰਧੀ ਰਜਿਸਟਰ ’ਤੇ ਦਸਤਖ਼ਤ ਕੀਤੇ ਅਤੇ ਕਿਸੇ ਨਾਲ ਗੱਲਬਾਤ ਕੀਤੇ ਬਿਨਾਂ ਸਿੱਧਾ ਅੰਦਰ ਚਲੀ ਗਈ।

iTree Network Solutions +91-8699235413

ਸਾਢੇ ਅੱਠ ਘੰਟੇ ਹੋਈ ਪੁੱਛਗਿੱਛ  

iTree Network Solutions +91-8699235413

ਉਸ ਦੌਰਾਨ ਉਨ੍ਹਾਂ ਤੋਂ ਕਰੀਬ ਸਾਢੇ ਅੱਠ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ। ਹੁਣ ਜਾਂਚ ਨੂੰ ਅੱਗੇ ਵਧਾਉਂਦਿਆਂ ਈਡੀ ਨੇ ਉਨ੍ਹਾਂ ਨੂੰ ਮੁੜ ਪੇਸ਼ ਹੋਣ ਲਈ ਸੰਮਨ ਕੀਤਾ ਹੈ। ਜਾਂਚ ਨਾਲ ਜੁੜੇ ਮਾਮਲੇ ਵਿੱਚ ਈਡੀ ਪਹਿਲਾਂ ਹੀ ਮੁੱਖ ਪ੍ਰਮੋਟਰ ਅਜੈ ਸਹਿਗਲ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਏਜੰਸੀ ਵੱਲੋਂ ਪ੍ਰੋਜੈਕਟ ਨਾਲ ਜੁੜੇ ਦਸਤਾਵੇਜ਼ਾਂ, ਮਨਜ਼ੂਰੀਆਂ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕੰਵਲਪ੍ਰੀਤ ਬਰਾੜ ਦੀ ਦੂਜੀ ਪੇਸ਼ੀ ਤੋਂ ਬਾਅਦ ਮਾਮਲੇ ਦੀ ਜਾਂਚ ਹੋਰ ਅੱਗੇ ਵਧਣ ਦੀ ਉਮੀਦ ਹੈ। ਹਾਲਾਂਕਿ, ਈਡੀ ਦੀ ਜਾਂਚ ਪੂਰੀ ਹੋਣ ਅਤੇ ਅਧਿਕਾਰਤ ਤੌਰ ’ਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਕਥਿਤ ਬੇਨਿਯਮੀਆਂ ਨਾਲ ਜੁੜੀਆਂ ਸਾਰੀਆਂ ਗੱਲਾਂ ਸਪੱਸ਼ਟ ਹੋ ਸਕਣਗੀਆਂ।

iTree Network Solutions +91-8699235413

ਜਾਣੋ ਪੂਰਾ ਮਾਮਲਾ

ਜਾਣਕਾਰੀ ਮੁਤਾਬਕ ਈਡੀ ਵੱਲੋਂ ਇਹ ਕਾਰਵਾਈ ਮੋਹਾਲੀ ਵਿੱਚ ਇੱਕ ਪ੍ਰੋਜੈਕਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਪ੍ਰੋਜੈਕਟ ਲਈ ਭੂਮੀ ਵਰਤੋਂ ਵਿੱਚ ਤਬਦੀਲੀ (CLU) ਦੀ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਕਥਿਤ ਤੌਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸੇ ਮਾਮਲੇ ਵਿੱਚ ਕੰਵਲਪ੍ਰੀਤ ਬਰਾੜ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਈਡੀ ਨੇ ਕੰਵਲਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਸੀ।

iTree Network Solutions +91-8699235413

ਈਡੀ ਨੇ ਜੁਲਾਈ ਵਿੱਚ ਇੰਡੀਅਨ ਕੋ-ਆਪਰੇਟਿਵ ਹਾਊਸ ਬਿਲਡਿੰਗ ਲਿਮਟਿਡ ਦੇ ਸਕੱਤਰ ਅਜੈ ਸਹਿਗਲ ’ਤੇ ਲਗਭਗ 348 ਕਰੋੜ ਰੁਪਏ ਦੀ ਅਪਰਾਧਿਕ ਕਮਾਈ ਨੂੰ ਜਾਇਜ਼ ਬਣਾਉਣ ਦੇ ਦੋਸ਼ ਲਗਾਏ ਸਨ। ਇਹ ਕੰਪਨੀ ਸਨਟੈਕ ਸਿਟੀ ਪ੍ਰਾਜੈਕਟ ਦੀ ਪ੍ਰਮੋਟਰ ਸੀ। ਅਜੈ ਸਹਿਗਲ ਨੂੰ ਮਈ ਮਹੀਨੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਦਾਲਤੀ ਹਿਰਾਸਤ ਵਿੱਚ ਹਨ। ਮਾਮਲੇ ਦੀ ਜਾਂਚ ਦੌਰਾਨ ਜ਼ਮੀਨ ਨਾਲ ਜੁੜੇ ਦਸਤਾਵੇਜ਼ਾਂ ਅਤੇ ਸਹਿਮਤੀ ਪੱਤਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਪਿੱਛੇ ਕੌਣ-ਕੌਣ ਲੋਕ ਸ਼ਾਮਲ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page