Buland kesari ;- (Government primary school ) ਪੰਜਾਬ ਦੇ Government primary ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦਾ ਫੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਇਹ ਸਿਖਲਾਈ ਤਿੰਨ ਹਫ਼ਤਿਆਂ ਲਈ ਹੋਵੇਗੀ।
Government primary school ;- ਸ੍ਰੀ ਬੈਂਸ ਨੇ ਕਿਹਾ ਕਿ ਫਰਵਰੀ 2023 ਤੋਂ, ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ – ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮਾਂ ਵਿੱਚ ਸਿਖਲਾਈ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਆਈਆਈਐਮ ਅਹਿਮਦਾਬਾਦ ਵਿਖੇ 100 ਹੈੱਡਮਾਸਟਰਾਂ ਨੂੰ ਲੀਡਰਸ਼ਿਪ, ਸਕੂਲ ਪ੍ਰਬੰਧਨ, ਏਆਈ ਅਤੇ ਸਿੱਖਿਆ ਵਿਭਾਗ ਵਿੱਚ ਭਾਗੀਦਾਰੀ ਨਾਲ ਸਬੰਧਤ ਸਿਖਲਾਈ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਲਈ ਚਾਹਵਾਨ ਅਧਿਆਪਕ ਅੱਜ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਸਿਖਲਾਈ ਸਬੰਧੀ ਸਾਰੀ ਜਾਣਕਾਰੀ ਵਿਭਾਗ ਦੀ ਵੈੱਬਸਾਈਟ “ਈ-ਪੰਜਾਬ ਪੋਰਟਲ” ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਇਸ ਟਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ, ਉਨ੍ਹਾਂ ਦੇ ਪੜ੍ਹਾਉਣ ਦੇ ਢੰਗ ਦੀ ਪੁਸ਼ਟੀ ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਉਨ੍ਹਾਂ ਤੋਂ ਪਹਿਲਾਂ ਸਿੱਖਿਆ ਪ੍ਰਾਪਤ ਕੀਤੀ ਹੈ ਜਾਂ ਜੋ ਇਸ ਸਮੇਂ ਸਿੱਖਿਆ ਪ੍ਰਾਪਤ ਕਰ ਰਹੇ ਹਨ।
also read ;- Delhi ਤੋਂ ਬਾਅਦ ਹੁਣ ਸੂਬੇ ‘ਚ Mpox ਦਾ ਸ਼ੱਕੀ ਮਰੀਜ਼ ਮਿਲਿਆ, ਸੈਂਪਲ ਜਾਂਚ ਲਈ ਭੇਜੇ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.