Buland kesari ;- Haryana ਦੇ ਗੁਰੂਗ੍ਰਾਮ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬਿਹਾਰ ਦੇ ਰਹਿਣ ਵਾਲੇ ਚਾਰ ਨੌਜਵਾਨਾਂ ਦੀ ਜ਼ਿੰਦਾ ਸਾੜ ਕੇ ਮੌਤ ਹੋ ਗਈ। ਇਥੇ ਸਰਸਵਤੀ ਐਨਕਲੇਵ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ। ਘਰ ਅੰਦਰ ਮੌਜੂਦ ਚਾਰ ਲੋਕਾਂ ਦੀ ਮੌਤ ਹੋ ਗਈ। ਚਾਰੇ ਨੌਜਵਾਨ ਇੱਕ ਕਮਰੇ ਵਿੱਚ ਸੌਂ ਰਹੇ ਸਨ।
ਜਾਣਕਾਰੀ ਮੁਤਾਬਕ ਦੇਰ ਰਾਤ ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ ਦੇ ਜੇ-ਬਲਾਕ ‘ਚ ਇਕ ਕਮਰੇ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਦੌਰਾਨ ਕਮਰੇ ‘ਚ ਸੌਂ ਰਹੇ 17 ਸਾਲਾ, 22 ਸਾਲਾ, 24 ਸਾਲਾ ਅਤੇ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਨੂਰ ਆਲਮ, ਮੁਸਤਾਕ, ਅਮਨ ਅਤੇ ਸਾਹਿਲ ਵਜੋਂ ਹੋਈ ਹੈ। ਬਿਹਾਰ ਦੇ ਇਹ ਸਾਰੇ ਨੌਜਵਾਨ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ।
Haryana news ;- ਦੱਸਿਆ ਜਾ ਰਿਹਾ ਹੈ ਕਿ ਫਾਇਰ ਵਿਭਾਗ ਦੀਆਂ ਟੀਮਾਂ ਨੇ ਅੱਗ ‘ਤੇ ਕਾਬੂ ਪਾਇਆ ਅਤੇ ਫਿਰ ਚਾਰਾਂ ਲਾਸ਼ਾਂ ਨੂੰ ਬਾਹਰ ਕੱਢਿਆ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਸਾਰੇ ਇੱਕ ਗਾਰਮੈਂਟਸ ਕੰਪਨੀ ਵਿੱਚ ਕੰਮ ਕਰਦੇ ਸਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.