Buland kesari ;- (Heroin recovered from Pakistan) ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, ਸਮੱਗਲਰਾਂ ਖਿਲਾਫ ਮਿਲੀ ਵੱਡੀ ਕਾਮਯਾਬੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ 6 ਕਿਲੋ Heroin, 67 ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਮੁਲਜ਼ਮ ਬੈਗ ਸੁੱਟ ਕੇ ਫਰਾਰ ਹੋ ਗਿਆ
ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲਾ ਗੁਰਦਾਸਪੁਰ ‘ਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਇਕਬਾਲ ਸਿੰਘ ਆਪਣਾ ਬੈਗ ਸੁੱਟ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।
ਤਲਾਸ਼ੀ ਦੌਰਾਨ ਮੌਕੇ ਤੋਂ 6 ਕਿਲੋ Heroin ਸਮੇਤ .30 ਬੋਰ ਦੇ 67 ਜਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਟੁੱਟਿਆ ਹੋਇਆ ਆਈਫੋਨ ਅਤੇ ਜੀਓ ਡੌਂਗਲ ਬਰਾਮਦ ਕੀਤਾ ਗਿਆ। ਪੁਲੀਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ
ਤਸਕਰ ਖਿਲਾਫ ਮਾਮਲਾ ਦਰਜ
ਅੰਮ੍ਰਿਤਸਰ ਦੀ ਪੁਲਿਸ ਨੇ ਨਸ਼ਾ ਤਸਕਰ ਇਕਬਾਲ ਸਿੰਘ ਵਾਸੀ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 21, 25, 29 ਐਨਡੀਪੀਐਸ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਹੈ।
also read ;- Hardeep Singh Mundian ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.