Buland Kesari :- (High court statement CM Maan) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਰੀਆਂ ਪਟੀਸ਼ਨਾਂ ਖਾਰਜ ਕਰਨ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈਕੋਰਟ ਦਾ ਧੰਨਵਾਦ ਕੀਤਾ ਹੈ। ਸੀਐਮ ਮਾਨ ਨੇ tweet ਕੀਤਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਵਿੱਚ ਭਲਕੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਮੈਂ ਸਮੂਹ ਪੰਜਾਬੀਆਂ ਨੂੰ ਬੇਨਤੀ ਕਰਦਾ ਹਾਂ ਕਿ ਭਲਕੇ 15 ਅਕਤੂਬਰ ਨੂੰ ਸ਼ਾਂਤੀਪੂਰਵਕ ਵੋਟਾਂ ਪਾਓ ਅਤੇ ਆਪਸੀ ਭਾਈਚਾਰਾ ਬਣਾਈ ਰੱਖੋ ਅਤੇ ਆਪਣੇ-ਆਪਣੇ ਪਿੰਡਾਂ ਲਈ ਚੰਗੇ ਨੁਮਾਇੰਦੇ ਚੁਣੋ।
ਸੀਐਮ ਮਾਨ ਨੇ ਕਿਹਾ ਕਿ ਤੁਹਾਡੇ ਵੱਲੋਂ ਚੁਣੇ ਗਏ ਨੁਮਾਇੰਦੇ ਹੀ ਤੁਹਾਡੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਪੰਚਾਇਤ, ਮੈਂਬਰ ਜਾਂ ਸਰਪੰਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.