Buland kesari :- Italy ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਦੇ ਪਿੰਡ ਸਲੌਦੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪਰਮਵੀਰ ਸਿੰਘ (24) ਵਾਸੀ ਪਿੰਡ ਸਲੋੜੀ ਵਜੋਂ ਹੋਈ ਹੈ, ਜੋ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ Italy ਗਿਆ ਸੀ। ਪਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ‘ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਰਮਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਪਰਮਵੀਰ ਸਿੰਘ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.