Jalandhar/Buland Kesari: ਬੇਸ਼ੱਕ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਰਹੀ ਹੋਵੇ ਪਰ ਜਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਕਈ ਪਿੰਡ ਨਸ਼ੇ ਦਾ ਗੜ ਬਣ ਚੁੱਕੇ ਹਨ ਅਤੇ ਨਸ਼ੇ ਦੇ ਨਾਲ ਨਾਲ ਪਿੰਡਾਂ ਦੇ ਨੌਜਵਾਨ ਏਡਜ਼ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਮਰ ਰਹੇ ਹਨ।
ਅਜਿਹਾ ਹੀ ਹਾਲ ਜਲੰਧਰ ਉੱਤਰੀ ਹਲਕੇ ਦੇ ਪਿੰਡ ਚੱਕ ਜਿੰਦਾਂ ਦਾ ਹੈ। ਮਕਸੂਦਾਂ ਨੇੜੇ ਪੈਂਦੇ ਚੱਕ ਜਿੰਦਾ ਪਿੰਡ ਦੇ ਕੁਝ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ ਜੋ ਲੋਕ ਚਿੱਟਾ ਵੇਚਦੇ ਹਨ ,ਉਹ ਪਿੰਡ ਦੇ ਹੀ ਰਹਿਣ ਵਾਲੇ ਹਨ ਅਤੇ ਬਾਹਰੋਂ ਵੀ ਤਸਕਰ ਆ ਕੇ ਪਿੰਡ ਵਿੱਚ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ।
Jalandhar news ;-ਚੱਕ ਜਿੰਦਾ ਦੇ ਕਈ ਨੌਜਵਾਨ ਨਸ਼ੇ ਕਾਰਨ ਹੋਰ ਕਈ ਮਾੜੀਆਂ ਅਲਾਮਤਾਂ ਦਾ ਸ਼ਿਕਾਰ ਹੋ ਚੁੱਕੇ ਹਨ । ਪਿੰਡ ਦੇ ਕਈ ਨੌਜਵਾਨ ਚਿੱਟੇ ਕਾਰਨ ਭਰੀ ਜਵਾਨੀ ਵਿੱਚ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਕਈ ਹੋਰ ਨੌਜਵਾਨਾਂ ਨੂੰ ਏਡਜ਼ ਵਰਗੀ ਗੰਭੀਰ ਬਿਮਾਰੀ ਲੱਗ ਗਈ ਹੈ, ਜਿਸ ਕਾਰਨ ਉਹ ਹੌਲੀ ਹੌਲੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।
Jalandhar news;-ਪਿੰਡ ਦੇ ਜਾਣਕਾਰ ਲੋਕਾਂ ਨੇ ਦੱਸਿਆ ਕਿ ਜੋ ਕੋਈ ਵੀ ਇਸ ਚਿੱਟੇ ਦੇ ਖਿਲਾਫ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ। ਚਿੱਟਾ ਤਸਕਰ ਬਦਮਾਸ਼ਾਂ ਅਤੇ ਗੁੰਡਿਆਂ ਰਾਹੀਂ ਉਹਨਾਂ ਨੂੰ ਡਰਾ ਧਮਕਾ ਕੇ ਚੁੱਪ ਕਰਾ ਦਿੰਦੇ ਹਨ ਜਾਂ ਫਿਰ ਮਾਰ ਕੁਟਾਈ ਕਰਕੇ ਉਹਨਾਂ ਦੀ ਆਵਾਜ਼ ਦੱਬ ਦਿੱਤੀ ਜਾਂਦੀ ਹੈ।
ਪਿੰਡ ਦੇ ਨਾਲ ਸੰਬੰਧਿਤ ਕੁੱਝ NRI ਵੀਰਾਂ ਦਾ ਕਹਿਣਾ ਹੈ ਕਿ ਜਿਲ੍ਹੇ ਦੀ ਪੁਲਿਸ ਨੂੰ ਵੀ ਸਾਰੀ ਖਬਰ ਹੈ ਕਿ ਪਿੰਡ ਵਿੱਚ ਕੌਣ ਨਸ਼ਾ ਵੇਚ ਰਿਹਾ ਹੈ ਅਤੇ ਕਿੱਥੇ ਨਸ਼ਾ ਵਿਕ ਰਿਹਾ ਹੈ। ਪਰ ਇਸ ਦੇ ਬਾਵਜੂਦ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਐਕਸ਼ਨ ਲੈਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਇਸ ਪਿੰਡ ਚੱਕ ਜਿੰਦਾਂ ਦੀ ਨੌਜਵਾਨੀ ਨਸ਼ਿਆਂ ਅਤੇ ਏਡਜ਼ ਵਰਗੀਆਂ ਬਿਮਾਰੀਆਂ ਨਾਲ ਖਤਮ ਹੁੰਦੀ ਜਾ ਰਹੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.