Jalandhar Vigilance Buero ; ਪੰਜਾਬ ਵਿਜੀਲੈਂਸ ਬਿਓਰੋ ਦੀ ਜਲੰਧਰ ਸ਼ਾਖਾ ਦੀ ਟੀਮ ਨੇ ਥਾਣਾ ਬੁੱਲੋਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਸਬ-ਇੰਸਪੈਕਟਰ (ਐੱਸ.ਆਈ) ਰਮਨ ਕੁਮਾਰ ਅਤੇ ਉਸ ਦੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਗੁਰਦੀਪ ਸਿੰਘ ਨੂੰ ਕਰੀਬ ਡੇਢ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਗ੍ਰਿਫ਼ਤਾਰੀਆਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਾਪੁਰ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀਆਂ ਗਈਆਂ ਹਨ।
ਦੋਵੇਂ ਨਸ਼ਾ ਤਸਕਰੀ ਦੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੇ ਸਨ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਭਤੀਜੇ ਖ਼ਿਲਾਫ਼ ਉਕਤ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਕਤ ਪੁਲੀਸ ਮੁਲਾਜ਼ਮ ਉਸ ਦੇ ਲੜਕੇ ਨੂੰ ਐਨਡੀਪੀਐਸ ਐਕਟ ਦੀ ਧਾਰਾ 29 ਤਹਿਤ ਇਸ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੇ ਸਨ। ਸ਼ਿਕਾਇਤ ਅਨੁਸਾਰ ਉਕਤ ਏਐਸਆਈ ਨੇ ਆਪਣੇ ਲੜਕੇ ਨੂੰ ਕੇਸ ਵਿੱਚੋਂ ਕੱਢਣ ਦੇ ਬਦਲੇ ਐਸਐਚਓ ਤੋਂ 1 ਲੱਖ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਪਰ ਸ਼ਿਕਾਇਤਕਰਤਾ ਦੇ ਕਹਿਣ ‘ਤੇ ਰਿਸ਼ਵਤ ਦੀ ਰਕਮ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਨੂੰ ਰਿਕਾਰਡ ਕਰਕੇ ਆਡੀਓ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।
ਸ਼ਿਕਾਇਤ ਦੀ ਪੜਤਾਲ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ, ਜਲੰਧਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7 ਏ, ਬੀਐਨਐਸ ਦੀ ਧਾਰਾ 61 (2) ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.