Buland kesari/ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਪੈਂਦੇ ਜੀਵਨ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਬਦਮਾਸ਼ਾਂ ਵੱਲੋਂ ਤੇਜਧਾਰਾ ਹਥਿਆਰਾਂ ਦੇ ਨਾਲ ਦੁਕਾਨ ਤੇ ਹਮਲਾ ਕਰ ਦਿੱਤਾ ਗਿਆ।

iTree Network Solutions +91-8699235413

ਇਸ ਦੌਰਾਨ ਦੁਕਾਨਦਾਰਾਂ ਨੇ ਇੱਧਰ ਉਧਰ ਭੱਜ ਕੇ ਆਪਣੀ ਜਾਨ ਬਚਾਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਦਮਾਸ਼ਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਰੋਸ਼ ਵਿੱਚ ਚੰਡੀਗੜ੍ਹ ਰੋਡ ਨੂੰ ਜਾਮ ਕਰ ਦਿੱਤਾ ਅਤੇ ਇਹਨਾਂ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

iTree Network Solutions +91-8699235413

ਉਧਰ ਥਾਣਾ ਮੁਖੀ ਕੁਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਸ਼ਿਕਾਇਤ ਮਿਲੀ ਹੈ ਅਤੇ ਉਹ ਇਸ ਸਬੰਧੀ ਜਲਦ ਹੀ ਕਾਰਵਾਈ ਕਰਨਗੇ ਉਹਨਾਂ ਕਿਹਾ ਕਿ ਉਹ ਵੀਆਈਪੀ ਡਿਊਟੀ ਵਿੱਚ ਵਿਅਸਤ ਹੋਣ ਕਾਰਨ ਕੱਲ ਕਾਰਵਾਈ ਨਹੀਂ ਕਰ ਸਕੇ ਅਤੇ ਇਸੇ ਦੌਰਾਨ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।v

iTree Network Solutions +91-8699235413
iTree Network Solutions +91-8699235413